- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਯੋਗੀ ਵੱਲੋਂ ਸ਼ਹੀਦ ਇੰਸਪੈਕਟਰ ਦੇ ਪਰਿਵਾਰ ਨੂੰ 40 ਲੱਖ ਦੇਣ ਦਾ ਐਲਾਨ
ਲਖਨਊ – ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਵਿੱਚ ਭੜਕੀ ਹਿੰਸਾ ਦੌਰਾਨ ਸ਼ਹੀਦ ਹੋਏ ਇੰਸਪੈਕਟਰ ਸੁਬੋਧ ਕੁਮਾਰ ਸਿੰਘ ਦੇ ਪਰਿਵਾਰ ਵਾਲਿਆਂ ਨੇ ਅੱਜ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਲਖਨਊ ਵਿੱਚ ਮੁਲਾਕਾਤ ਕੀਤੀ| ਪਰਿਵਾਰ ਨੇ ਸੀ. ਐਮ. ਯੋਗੀ ਦੇ ਆਵਾਸ ਤੇ ਮੁਲਾਕਾਤ ਕੀਤੀ| ਇਸ ਮੁਲਾਕਾਤ ਦੌਰਾਨ ਵਿਧਾਇਕ ਅਤੁਲ ਗਰਗ ਅਤੇ ਡੀ. ਜੀ. ਪੀ. ਵੀ ਮੌਜੂਦ ਰਹੇ| ਯੋਗੀ ਨੇ ਸ਼ਹੀਦ ਪੁਲੀਸ ਇੰਸਪੈਕਟਰ ਸੁਬੋਧ ਦੀ ਪਤਨੀ ਨੂੰ 40 ਲੱਖ ਰੁਪਏ ਅਤੇ ਮਾਤਾ-ਪਿਤਾ ਨੂੰ 10 ਲੱਖ ਰੁਪਏ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ| ਇਸ ਦੇ ਨਾਲ ਹੀ ਉਨ੍ਹਾਂ ਨੇ ਇੰਸਪੈਕਟਰ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ|
ਇੰਸਪੈਕਟਰ ਸੁਬੋਧ ਦੇ ਬੇਟੇ ਸ਼ੈਰੀ ਪ੍ਰਤਾਪ ਸਿੰਘ ਨੇ ਸੀ. ਐਮ. ਯੋਗੀ ਨਾਲ ਮੁਲਾਕਾਤ ਮਗਰੋਂ ਕਿਹਾ ਕਿ ਉਨ੍ਹਾਂ ਨੇ ਯਕੀਨ ਦਿਵਾਇਆ ਕਿ ਸਾਨੂੰ ਨਿਆਂ ਮਿਲੇਗਾ| ਇੱਥੇ ਦੱਸ ਦੇਈਏ ਕਿ ਇੰਸਪੈਕਟਰ ਸੁਬੋਧ ਕੁਮਾਰ ਦੇ ਦੋ ਬੇਟੇ ਹਨ| ਵੱਡਾ ਬੇਟਾ ਸਿਵਿਲ ਸਰਵਿਸ ਅਤੇ ਛੋਟਾ ਬੇਟਾ ਵਕਾਲਤ ਦੀ ਪੜ੍ਹਾਈ ਕਰ ਰਿਹਾ ਹੈ| ਉਨ੍ਹਾਂ ਦੀ ਪੜ੍ਹਾਈ ਵਿਚ ਸਰਕਾਰ ਮਦਦ ਕਰੇਗੀ| ਉੱਥੇ ਹੀ ਜੈਠਾਰੀ-ਕੁਰੌਲੀ ਰੋਡ ਦਾ ਨਾਂ ਸ਼੍ਰੀ ਸੁਬੋਧ ਕੁਮਾਰ ਸਿੰਘ ਸ਼ਹੀਦ ਮਾਰਗ ਕਰਨ ਦਾ ਐਲਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਂ ਦਾ ਇਕ ਕਾਲਜ ਵੀ ਬਣਾਇਆ ਜਾਵੇਗਾ|


