- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਾਮਵਰ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 76 ਸਾਲਾਂ ਦੇ ਸਨ ਜੋ ਅੱਜ ਬਾਅਦ ਦੁਪਹਿਰ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ।ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਤੀਸ਼ ਕੌਲ ਨੂੰ ਬਹੁ-ਪੱਖੀ ਅਦਾਕਾਰ ਦੱਸਿਆ ਜਿਨ੍ਹਾਂ ਨੇ ਪੰਜਾਬ ਸਿਨੇਮਾ, ਕਲਾ ਅਤੇ ਸੱਭਿਆਚਾਰ ਦੇ ਪਾਸਾਰ ਵਿਚ ਅਹਿਮ ਭੂਮਿਕਾ ਨਿਭਾਈ।ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਝੰਡਾਬਰਦਾਰ ਹੋਣ ਦੇ ਨਾਤੇ ਸਤੀਸ਼ ਕੌਲ ਨੂੰ ਪੰਜਾਬੀ ਸਿਨੇਮੇ ਨੂੰ ਲੋਕਾਂ ਵਿਚ ਮਕਬੂਲ ਕਰਨ ਲਈ ਪਾਏ ਗਏ ਮਿਸਾਲੀ ਯੋਗਦਾਨ ਲਈ ਹਮੇਸ਼ਾ ਚੇਤੇ ਕੀਤਾ ਜਾਵੇਗਾ।ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਸੰਕਟ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।


