- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਸਰਦਾਰਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸ਼ੁੱਕਰਵਾਰ ਬਾਅਦ ਦੁਪਹਿਰ ਇੱਥੇ ਲੰਬੀ ਬਿਮਾਰੀ ਉਪਰੰਤ ਆਪਣੇ ਨਿਵਾਸ ਸਥਾਨ ਉੱਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤੀ, ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਸਰਦਾਰਨੀ ਰਾਜਿੰਦਰ ਕੌਰ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ ਜੋ ਚੰਗੇ ਗੁਣਾਂ ਦੇ ਧਾਰਨੀ ਪਵਿੱਤਰ ਰੂਹ ਸਨ।”ਦੁਖੀ ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਉਹਨਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।


