- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 95 ਵਰਿਆਂ ਦੇ ਸਨ ਜੋ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਇੱਥੇ ਆਪਣੀ ਰਿਹਾਇਸ਼ ‘ਤੇ ਚੱਲ ਵਸੇ। ਉੁਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਡਾ. ਕਿਰਪਾਲ ਸਿੰਘ ਨੂੰ ਨਾਮਵਰ ਸਿੱਖ ਇਤਿਹਾਸਕਾਰ ਅਤੇ ਇਕ ਉੱਘੇ ਸਿੱਖਿਆ ਸ਼ਾਸਤਰੀ ਦੱਸਿਆ ਜਿਨ ਨੇ ਭਾਰਤ ਦੇ ਆਧੁਨਿਕ ਅਤੇ ਮੱਧਕਾਲੀਨ ਇਤਿਹਾਸ ਨੂੰ ਸਕੰਲਿਤ ਕਰਨ ਅਤੇ ਪ੍ਰਸਾਰ ਕਰਨ ਵਿੱਚ ਅਥਾਹ ਯੋਗਦਾਨ ਪਾਇਆ। ਉਸ ਦੀ ਇਸ ਮਹਾਨ ਦੇਣ ਨੂੰ ਦੁਨੀਆਂ ਭਰ ਦੇ ਖੋਜਾਰਥੀਆਂ ਅਤੇ ਇਤਿਹਾਸਕਾਰਾਂ ਵੱਲੋਂ ਹਮੇਸ਼ਾ ਚੇਤੇ ਰੱਖਿਆ ਜਾਵੇਗਾ।ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।


