- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਮੀਡੀਆ ਸਲਾਹਕਾਰ ਨੇ ਵੀ ਸਤਬੀਰ ਸਿੰਘ ਦੇ ਦੇਹਾਂਤ ‘ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ
ਚੰਡੀਗੜ੍ – ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਛੋਟੇ ਪੁੱਤਰ ਸਤਬੀਰ ਸਿੰਘ ਦਰਦੀ ਦੀ ਬੇਵਕਤੀ ਮੌਤ ਹੋ ਜਾਣ ‘ਤੇ ਡੂੰਘਾ ਸਦਮਾ ਪਹੁੰਚਿਆ ਹੈ। ਸਤਬੀਰ ਸਿੰਘ ਦਰਦੀ 42 ਵਰ੍ਹਿਆਂ ਦੇ ਸਨ ਜੋ ਅੱਜ ਸਵੇਰੇ ਦਿਲ ਦਾ ਅਚਨਚੇਤ ਦੌਰਾ ਪੈਣ ਕਾਰਨ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਗਜੀਤ ਸਿੰਘ ਦਰਦੀ ਨਾਲ ਪੁੱਤਰ ਦੀ ਮੌਤ ਹੋ ਜਾਣ ‘ਤੇ ਦੁੱਖ ਸਾਂਝਾ ਕੀਤਾ ਜੋ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਵੀ ਸਨ।ਸਦਮੇ ਵਿੱਚ ਡੁੱਬੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਇਹ ਅਸਹਿ ਅਤੇ ਅਕਹਿ ਘਾਟਾ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸੋਗ ਦੀ ਇਸ ਘੜੀ ਵਿੱਚ ਜਗਜੀਤ ਸਿੰਘ ਦਰਦੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁੱਤਰ ਦਾ ਵਿਛੋੜਾ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਸਦਮਾ ਹੈ ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕਦੀ।


