- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ‘ਤੇ ਸੂਬੇ ‘ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਕ੍ਰਿਸਮਿਸ ਦੇ ਤਿਉਹਾਰ ‘ਤੇ ਪਟਾਕੇ ਚਲਾਉਣ ਦਾ ਵੀ ਸਮਾਂ ਨਿਰਧਾਰਤ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਸੂਬੇ ਵਿੱਚ ਦਿਵਾਲੀ ਅਤੇ ਗੁਰਪੁਰਬ ‘ਤੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕ੍ਰਿਸਮਿਸ ਦੇ ਤਿਉਹਾਰ ‘ਤੇ ਵੀ ਕੁਝ ਰੋਕਾਂ ਨਾਲ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦਾ ਵੀ ਐਲਾਨ ਕੀਤਾ ਹੈ। ਮੰਡੀ ਗੋਬਿੰਦਗੜ੍ਹ, ਜਿੱਥੋਂ ਦੀ ਆਬੋ-ਹਵਾ ਦਾ ਪੱਧਰ ਮਾੜਾ ਹੈ, ਵਿੱਚ ਅੱਧੀ ਰਾਤ ਤੋਂ ਭਾਵ 9-10 ਨਵੰਬਰ ਤੋਂ ਲੈ ਕੇ 30 ਨਵੰਬਰ-1 ਦਸੰਬਰ ਤੱਕ ਮੁਕੰਮਲ ਪਾਬੰਦੀ ਲਾਗੂ ਕੀਤੀ ਜਾ ਚੁੱਕੀ ਹੈ।ਇਨ੍ਹਾਂ ਹੁਕਮਾਂ ਮੁਤਾਬਕ ਸਿਰਫ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਹੋਵੇਗੀ ਅਤੇ ਇਹ ਹੁਕਮ ਕੌਮੀ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ ਨਿਰਦੇਸ਼ਾਂ ਦੇ ਨਾਲ-ਨਾਲ ਕੋਵਿਡ ਦੀ ਸਮੱਸਿਆ ਪਟਾਕਿਆਂ ਨਾਲ ਹੋਰ ਗੰਭੀਰ ਹੋ ਜਾਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਵੱਖ-ਵੱਖ ਅਦਾਲਤਾਂ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਕੀਤੇ ਗਏ ਹਨ।ਦੀਵਾਲੀ ਵਾਲੇ ਦਿਨ (14 ਨਵੰਬਰ) ਰਾਤ 8 ਵਜੇ ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ, ਗੁਰਪੁਰਬ (30 ਨਵੰਬਰ) ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾਏਗੀ। ਇਸੇ ਤਰ੍ਹਾਂ ਕ੍ਰਿਸਮਿਸ ਦੇ ਮੌਕੇ ਲੋਕ ਇਹ ਪਟਾਕੇ ਰਾਤ 11:55 ਤੋਂ ਲੈ ਕੇ ਸਵੇਰੇ 12:30 ਵਜੇ ਤੱਕ ਚਲਾ ਜਾ ਸਕਦੇ ਹਨ।ਕੋਵਿਡ ਬਾਰੇ ਹੋਈ ਵਰਚੁਅਲ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਇਸ ਸਬੰਧ ਵਿਚ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਨਿਰਦੇਸ਼ ਦਿੱਤੇ।ਇਨ੍ਹਾਂ ਰੋਕਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਵਿਰੁੱਧ ਚੇਤਾਵਨੀ ਦਿੰਦਿਆਂ ਉਨ੍ਹਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਉਣ ਲਈ ਸਖਤੀ ਨਾਲ ਪੇਸ਼ ਆਉਣ ਲਈ ਆਖਿਆ।


