- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਨਿਰੰਕਾਰੀ ਭਵਨ ‘ਤੇ ਗ੍ਰਨੇਡ ਹਮਲੇ ਦੀ ਜਾਂਚ ਲਈ ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਭਵਨ ‘ਚ ਹੋਏ ਸ਼ੱਕੀ ਹੈਂਡਗ੍ਰਨੇਡ ਹਮਲੇ ਦੀ ਜਾਂਚ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਸੂਬੇ ਦੇ ਗ੍ਰਹਿ ਸਕੱਤਰ, ਪੁਲੀਸ ਮੁਖੀ, ਡੀ.ਜੀ.ਪੀ. ਅਮਨ ਤੇ ਕਾਨੂੰਨ ਅਤੇ ਡੀ.ਜੀ.ਪੀ. ਖੁਫੀਆ ਨੂੰ ਤੁੰਰਤ ਘਟਨਾਸਥਾਨ ‘ਤੇ ਪਹੁੰਚਣ ਦੇ ਹੁਕਮ ਦਿੱਤੇ ਹਨ। ਇਸ ਘਟਨਾ ਵਿੱਚ ਤਿੰਨ ਵਿਅਕਤੀ ਮਾਰੇ ਗਏ ਜਦਕਿ 15 ਹੋਰ ਜ਼ਖਮੀ ਹੋਏ ਹਨ। ਇਸ ਧਮਾਕੇ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਪੁਲੀਸ ਨੂੰ ਇਸ ਹਮਲੇ ਦੇ ਮੱਦੇਨਜ਼ਰ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਹਾਲ ‘ਚ ਹੋਏ ਇਸ ਅੰਧਾਧੁੰਦ ਹਮਲੇ ਵਿੱਚ ਕਈ ਮਾਸੂਮਾਂ ਦੀਆਂ ਜਾਨਾਂ ਗਈਆਂ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਫੌਰੈਂਸਿਕ ਟੀਮਾਂ ਨੂੰ ਘਟਨਾਸਥਾਨ ‘ਤੇ ਭੇਜ ਦਿੱਤਾ ਗਿਆ ਹੈ ਅਤੇ ਹਰੇਕ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਹਮਲੇ ਵਿੱਚ ਆਈ.ਐਸ.ਆਈ. ਅਧਾਰਿਤ ਖਾਲਿਸਤਾਨੀ ਜਾਂ ਕਸ਼ਮੀਰੀ ਅਤਿਵਾਦੀ ਗਰੁੱਪਾਂ ਦੀ ਸ਼ਮੂਲੀਅਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹਮਲਾਵਰਾਂ ਦੀਆਂ ਸ਼ੱਕੀ ਲੁਕਣਗਾਹਾਂ ‘ਤੇ ਛਾਪੇ ਮਾਰਨ ਲਈ ਪੁਲੀਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਈ ਟੀਮਾਂ ਇਸ ਕੇਸ ਨੂੰ ਸੁਲਝਾਉਣ ਲਈ ਹਰੇਕ ਪਹਿਲੂ ਤੋਂ ਜਾਂਚ ਕਰ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਛੇਤੀ ਹੀ ਮਾਮਲੇ ਦੀ ਤਹਿ ਤੱਕ ਜਾ ਕੇ ਦੋਸ਼ੀਆਂ ਨੂੰ ਕਾਬੂ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕੀਤਾ ਜਾਵੇਗਾ। ਉਨਾਂ ਨੇ ਚਿਤਾਵਨੀ ਦਿੱਤੀ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰਦਿਆਂ ਜ਼ਿਲਾ ਪ੍ਰਸ਼ਾਸਨ ਨੂੰ ਜ਼ਖਮੀਆਂ ਦੇ ਮੁਫਤ ਇਲਾਜ ਤੇ ਬਿਹਤਰੀਨ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।ਮੁੱਖ ਮੰਤਰੀ ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਹੁਣ ਤੱਕ ਹੋਏ ਖੁਲਾਸੇ ਮੁਤਾਬਕ ਦੋ ਵਿਅਕਤੀ ਜਿਨਾਂ ਵਿੱਚੋਂ ਇਕ ਦੀ ਲੰਬੀ ਦਾੜੀ ਸੀ, ਦੇ ਚਿਹਰੇ ਢਕੇ ਹੋਏ ਸਨ ਅਤੇ ਉਨਾਂ ਨੇ ਪਿਸਤੌਲ ਤਾਣ ਕੇ ਹਾਲ ਵਿੱਚ ਜਬਰੀ ਪ੍ਰਵੇਸ਼ ਕੀਤਾ। ਉਨਾਂ ਨੇ ਸੇਵਾਦਾਰ ਨੂੰ ਨਜ਼ਰਬੰਦ ਕਰਕੇ ਗ੍ਰਨੇਡ ਸੁੱਟਿਆ ਅਤੇ ਮੋਟਰਸਾਈਕਲ ‘ਤੇ ਭੱਜ ਗਏ।ਧਮਾਕੇ ਨਾਲ ਜ਼ਮੀਨ ‘ਤੇ ਤਿੰਨ ਇੰਚ ਦੇ ਘੇਰੇ ‘ਚ ਛੋਟਾ ਟੋਆ ਪੈ ਗਿਆ ਜਿਸ ਦੀ ਜਾਂਚ ਫੌਰੈਂਸਿਕ ਟੀਮ ਵੱਲੋਂ ਕੀਤੀ ਜਾ ਰਹੀ ਹੈ। ਗ੍ਰਨੇਡ ਦਾ ਸੇਫਟੀ ਵਾਲਵ ਮਿਲਿਆ ਹੈ ਤੇ ਉਸ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਖੌਫਜ਼ਦਾ ਨਾ ਹੋਣ ਅਤੇ ਅਮਨ-ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਸਰਕਾਰ ਵੱਲੋਂ ਇਸ ਘਟਨਾ ਦੇ ਮੱਦੇਨਜ਼ਰ ਕਿਸੇ ਤਰਾਂ ਦੀ ਬੇਚੈਨੀ ਪੈਦਾ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬੇ ਨੂੰ ਸਾਲ 2015-16 ਦਰਮਿਆਨ ਮਿੱਥੇ ਕੇ ਕੀਤੇ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਪਰ ਪਿਛਲੇ ਲੰਮੇ ਸਮੇਂ ਤੋਂ ਅਜਿਹੀਆਂ ਹੱਤਿਆਵਾਂ ਰਾਹੀਂ ਸ਼ਾਂਤੀ ਨੂੰ ਭੰਗ ਕਰਨ ਦੀ ਇਹ ਪਹਿਲੀ ਕੋਸ਼ਿਸ਼ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਇਸ ਨਾਲ ਉਨਾਂ ਦਾ ਵਿਸ਼ਵਾਸ ਹੋਰ ਪੱਕਾ ਹੋਇਆ ਹੈ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਲੀਹੋਂ ਲਾਹੁਣ ਲਈ ਪਾਕਿਸਤਾਨ ਨੇ ਆਪਣੀਆਂ ਨਾਪਾਕ ਸਰਗਰਮੀਆਂ ਜਾਰੀ ਰੱਖੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ 18 ਮਹੀਨਿਆਂ ਵਿੱਚ ਅਜਿਹੇ 15 ਅਤਿਵਾਦੀ ਗ੍ਰੋਹਾਂ ਨੂੰ ਕਾਬੂ ਕੀਤਾ ਗਿਆ ਹੈ ਜਿਨਾਂ ਵਿੱਚੋਂ ਕੁਝ ਵਿੱਚ ਕਸ਼ਮੀਰੀ ਅਤਿਵਾਦੀਆਂ ਦਾ ਸਬੰਧ ਹੋਣ ਬਾਰੇ ਵੀ ਸੰਕੇਤ ਮਿਲੇ ਹਨ ਜਿਸ ਦੀ ਪੁਸ਼ਟੀ ਮਕਸੂਦਾਂ ਪੁਲੀਸ ਥਾਣੇ ਵਿੱਚ ਗ੍ਰਨੇਡ ਹਮਲੇ ਦੇ ਕੇਸ ਵਿੱਚ ਅਤੇ ਜਲੰਧਰ ਤੋਂ ਕਸ਼ਮੀਰੀ ਵਿਦਿਆਰਥੀਆਂ ਦੀ ਗ੍ਰਿਫਤਾਰੀ ਤੋਂ ਹੁੰਦੀ ਹੈ।


