ਮੁੱਖ ਮੰਤਰੀ ਵੱਲੋਂ ਪਾਕਿ ਜਾਣ ਤੋਂ ਇਨਕਾਰ

ਚੰਡੀਗੜ੍ਹ – ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹਦੋਂ ਪਾਰ ਪਾਕਿਸਤਾਨ ’ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪਥਰ ਸਮਾਗਮ ’ਚ ਸ਼ਿਰਕਤ ਕਰਨ ਲਈ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਸਦਾ ਠੁਕਰਾ ਦਿਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਰੇਂਜਰਸ ਸਰਹਦ ’ਤੇ ਲਗਾਤਾਰ ਭਾਰਤੀ ਜਵਾਨਾਂ ਦਾ ਖ਼ੂਨ ਵਹਾ ਰਹੇ ਹਨ ਤੇ ਪੰਜਾਬ ਵਿਚ ਵੀ ਅਤਵਾਦੀ ਘਟਨਾਵਾਂ ਹੋ ਰਹੀਆਂ ਹਨ। ਜਿਸ ਦਿਨ ਇਹ ਖ਼ੂਨੀ ਜੰਗ ਖ਼ਤਮ ਹੋ ਜਾਏਗੀ, ਉਹ ਉਦੋਂ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣਗੇ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਲ੍ਹ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਤੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਾਂਘੇ ਦੇ ਨੀਂਹ ਪਥਰ ਸਮਾਗਮ ’ਚ ਹਾਜ਼ਰੀ ਭਰਨ ਲਈ ਅਧਿਕਾਰਤ ਤੌਰ ’ਤੇ ਸਦਾ ਭੇਜਿਆ ਸੀ।

VIA PUNJAB