- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਪੰਜਾਬੀ ਜਾਗਰਣ ਦੇ ਪੱਤਰਕਾਰ ‘ਤੇ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਡੀ.ਜੀ.ਪੀ ਨੂੰ ਨਿਰਦੇਸ਼
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਤੋਂ ਪੰਜਾਬੀ ਜਾਗਰਣ ਅਖਬਾਰ ਦੇ ਜਿਲਾ ਇੰਚਾਰਜ ਪੱਤਰਕਾਰ ਜਸਪਾਲ ਸਿੰਘ ਜੱਸੀ ‘ਤੇ ਹਮਲੇ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਉਨਾਂ ਵਿਰੁੱਧ ਕਾਰਵਾਈ ਕਰਨ ਲਈ ਡੀ.ਜੀ.ਪੀ ਨੂੰ ਨਿਰਦੇਸ਼ ਦਿੱਤੇ ਹਨ।
ਅੱਜ ਇਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਇਸ ਹਮਲੇ ਦੇ ਦੋਸ਼ੀਆਂ ਨਾਲ ਕਾਨੂੰਨ ਅਨੁਸਾਰ ਸਖਤ ਤਰੀਕੇ ਨਾਲ ਨਿਪਟਿਆ ਜਾਵੇਗਾ। ਇਸੇ ਦੌਰਾਨ ਹੀ ਮੁੱਖ ਮੰਤਰੀ ਨੇ ਜਖ਼ਮੀ ਪੱਤਰਕਾਰ ਦਾ ਵਧੀਆ ਤੋਂ ਵਧੀਆ ਸੰਭਵੀ ਇਲਾਜ ਯਕੀਨੀ ਬਣਾਉਣ ਵਾਸਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਆਖਿਆ ਹੈ। ਪੱਤਰਕਾਰ ਨੂੰ ਗੁਰੂ ਨਾਨਕ ਮੈਡੀਕਲ ਕਾਲਜ ਅਤੇ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਲਈ ਭੇਜਿਆ ਗਿਆ ਹੈ। ਉਸਦੇ ਇਲਾਜ ਦਾ ਸਮੁੱਚਾ ਖਰਚਾ ਸੂਬਾ ਸਰਕਾਰ ਉਠਾਵੇਗੀ। ਪ੍ਰੈਸ ਦੀ ਆਜ਼ਾਦੀ ਨੂੰ ਬਣਾਏ ਰੱਖਣ ਲਈ ਆਪਣੀ ਦ੍ਰਿੜ ਵੱਚਨਬਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੈਸ ਦੀ ਆਜ਼ਾਦੀ ਨੂੰ ਢਾਹ ਲਾਉਣ ਦੀ ਕਿਸੇ ਨੂੰ ਵੀ ਆਗਿਆ ਨਹੀ ਦਿੱਤੀ ਜਾਵੇਗੀ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਇਸ ਘਟਨਾ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦਾ ਭਰੋਸਾ ਦਿਵਾਇਆ ਹੈ।


