- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਫਤਹਿਗੜ• ਸਾਹਿਬ ਵਿੱਚ ਕੰਧ ਡਿੱਗਣ ਨਾਲ ਮਾਰੇ ਗਏ ਛੇ ਮਜ਼ਦੂਰਾਂ ਦੇ ਪਰਿਵਾਰਾਂ ਲਈ ਇਕ-ਇਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ
ਲੋਕ ਨਿਰਮਾਣ ਵਿਭਾਗ ਨੂੰ ਦਰਦਨਾਕ ਹਾਦਸੇ ਦੀ ਤਕਨੀਕੀ ਜਾਂਚ ਕਰਨ ਦੇ ਹੁਕਮ ਚੰਡੀਗੜ•/ਫ਼ਤਹਿਗੜ• ਸਾਹਿਬ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਫਤਹਿਗੜ• ਸਾਹਿਬ ਜ਼ਿਲ•ੇ ਦੇ ਪਿੰਡ ਲੱਖਣਪੁਰ ਵਿੱਚ ਇਕ ਸ਼ੈਲਰ ਦੀ ਕੰਧ ਡਿੱਗਣ ਨਾਲ ਛੇ ਮਜ਼ਦੂਰਾਂ ਦੇ ਮਾਰੇ ਜਾਣ ਦੀ ਦੁਖਦਾਇਕ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ•ਾਂ ਦੇ ਪਰਿਵਾਰਾਂ ਲਈ ਇਕ-ਇਕ ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਫਤਹਿਗੜ• ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਜ਼ਖਮੀ ਪੰਜ ਮਜ਼ਦੂਰਾਂ ਦਾ ਹਰ ਸੰਭਵ ਇਲਾਜ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ ਜਿਨ•ਾਂ ਦੇ ਇਲਾਜ ਦਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ। ਜ਼ਖਮੀਆਂ ਨੂੰ ਚੰਡੀਗੜ• ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ। ਮੁੱਖ ਮੰਤਰੀ ਦੇ ਹੁਕਮਾਂ ‘ਤੇ ਸ਼ੈਲਰ ਮਾਲਕ ਖਿਲਾਫ਼ ਆਈ.ਪੀ.ਸੀ. ਦੀ ਧਾਰਾ 304 ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਦੌਰਾਨ ਲੋਕ ਨਿਰਮਾਣ ਵਿਭਾਗ ਨੂੰ ਇਸ ਦੁਖਦਾਇਕ ਘਟਨਾ ਦੇ ਤਕਨੀਕੀ ਕਾਰਨਾਂ ਬਾਰੇ ਵਿਸਥਾਰਤ ਰਿਪੋਰਟ ਸੌਂਪਣ ਲਈ ਆਖਿਆ ਗਿਆ ਹੈ। ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ ਅਤੇ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।


