- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਬਠਿੰਡਾ ਦੇ ਉਦਯੋਗਿਕ ਯੂਨਿਟ ਧਮਾਕੇ ਦੀ ਜਾਂਚ ਦੇ ਹੁਕਮ
ਮ੍ਰਿਤਕ ਦੇ ਵਾਰਸ ਨੂੰ ਤਿੰਨ ਲੱਖ ਰੁਪਏ ਅਤੇ ਜ਼ਖਮੀ ਨੂੰ 50,000 ਰੁਪਏ ਦੇਣ ਦਾ ਐਲਾਨ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਰੋਡ, ਬਠਿੰਡਾ ਵਿਖੇ ਇੰਡਸਟਰੀਅਲ ਗਰੋਥ ਸੈਂਟਰ ਵਿੱਚ ਮਾਚਿਸ ਬਣਾਉਣ ਵਾਲੀ ਫੈਕਟਰੀ ‘ਚ ਹੋਏ ਧਮਾਕੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਵਿਸਥਾਰਤ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਮੁੱਖ ਮੰਤਰੀ ਨੇ ਮ੍ਰਿਤਕ ਹਰੀਸ਼ ਕੁਮਾਰ ਜੋ ਕਬਾੜ ਡੀਲਰ ਸੀ, ਦੇ ਪਰਿਵਾਰ ਲਈ ਤਿੰਨ ਲੱਖ ਰੁਪਏ ਅਤੇ ਜ਼ਖਮੀ ਲਈ 50,000 ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਜ਼ਖਮੀ ਰਾਜ ਕੁਮਾਰ ਨੂੰ ਬਿਹਤਰੀਨ ਇਲਾਜ ਮੁਫਤ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਆਪਣੀ ਹਦਾਇਤ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਇਸ ਧਮਾਕੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਵਿਸਥਾਰਤ ਜਾਂਚ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਝਾਅ ਦੇਣ ਵਾਸਤੇ ਆਖਿਆ।ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਫੌਰੀ ਕਾਰਵਾਈ ਕਰਦਿਆਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਐਡੀਸ਼ਨਲ ਡਿਪਟੀ ਮੈਜਿਸਟ੍ਰੇਟ ਨੂੰ ਜਾਂਚ ਦਾ ਜ਼ਿੰਮਾ ਸੌਂਪਿਆ ਹੈ। ਮੁੱਖ ਮੰਤਰੀ ਨੇ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ।


