- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਮਹਾਸ਼ਿਵਰਾਤਰੀ ‘ਤੇ ਲੋਕਾਂ ਨੂੰ ਵਧਾਈ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਮਹਾਸ਼ਿਵਰਾਤਰੀ’ ਦੇ ਪਵਿੱਤਰ ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਸੱਚੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਮਜ਼ਹਬ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉਠ ਕੇ ਆਪਸੀ ਪਿਆਰ ਤੇ ਮੇਲਜੋਲ ਵਧਾਉਣ ਵਾਸਤੇ ਇਹ ਤਿਉਹਾਰ ਇਕਜੁਟ ਹੋ ਕੇ ਮਨਾਉਣ ਦੀ ਅਪੀਲ ਕੀਤੀ ਹੈ। ਉਨਾਂ ਨੇ ਲੋਕਾਂ ਨੂੰ ਨਫਰਤ ਅਤੇ ਫੁੱਟਪਾਊ ਸ਼ਕਤੀਆਂ ਦੀਆਂ ਸਾਰੀਆਂ ਬੁਰਾਈਆਂ ਨੂੰ ਖਤਮ ਕਰਨ ਲਈ ਭਗਵਾਨ ਸ਼ਿਵ ਦੀ ਵਿਚਾਰਧਾਰਾ ‘ਤੇ ਚੱਲਣ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ, ”ਇਹ ਤਿਉਹਾਰ ਸਾਡੇ ਸਾਰਿਆਂ ਵਿੱਚ ਪਿਆਰ, ਸਨੇਹ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ।”


