ਮੁੱਖ ਮੰਤਰੀ ਵੱਲੋਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਸੰਗਰੂਰ- ਸੰਗਰੂਰ ‘ਚ ਸਕੂਲ ਵੈਨ ਹਾਦਸੇ ਦੀ ਦੁਖਦਾਈ ਘਟਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਕਿਹਾ ਕਿ ਘਟਨਾ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉੱਧਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਇਸ ਘਟਨਾ ‘ਤੇ ਦੁੱਖ ਜਤਾਉਂਦੇ ਹੋਏ ਪੀੜਤ ਪਰਿਵਾਰਾਂ ਦਾ ਹੌਸਲਾ ਵਧਾਇਆ। ਘਟਨਾ ਦੀ ਸੂਚਨਾ ਮਿਲਣ ਮਗਰੋਂ ਭਗਵੰਤ ਮਾਨ ਮੌਕੇ ‘ਤੇ ਪਹੁੰਚੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਸਕੂਲ ਪ੍ਰਬੰਧਕਾਂ ਵਿਰੁੱਧ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਸ: ਸੁਖਦੇਵ ਸਿੰਘ ਢੀਂਡਸਾ ਵੀ ਮੌਕੇ ‘ਤੇ ਪਹੁੰਚੇ ਅਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।

VIA PUNJAB