- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਵਰੇ 2019 ਦੀ ਮੁਬਾਰਕਬਾਦ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪ੍ਰੇਮ, ਸਹਿਣਸ਼ੀਲਤਾ ਤੇ ਸ਼ਾਂਤੀ ਉਤੇ ਆਧਾਰਤ ਬਿਹਤਰ ਭਾਰਤ ਦੇ ਨਿਰਮਾਣ ਲਈ ਇਕਜੁੱਟ ਤੇ ਉਤਸ਼ਾਹ ਨਾਲ ਕੰਮ ਕਰਨ ਦੇ ਵਾਅਦੇ ਨਾਲ ਨਵੇਂ ਵਰੇ 2019 ਨੂੰ ਖ਼ੁਸ਼ਆਮਦੀਦ ਕਹਿਣ ਦਾ ਸੱਦਾ ਦਿੱਤਾ ਹੈ। ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਾਮਨਾ ਕੀਤੀ ਕਿ ਸਾਲ 2019 ਦੁਨੀਆ ਭਰ ਦੇ ਲੋਕਾਂ ਲਈ ਖ਼ੁਸ਼ੀਆਂ, ਸ਼ਾਂਤੀ ਤੇ ਖ਼ੁਸ਼ਹਾਲੀ ਲੈ ਕੇ ਆਵੇ। ਉਨਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲਾ ਵਰਾ ਪੰਜਾਬ ਦੀ ਸਮੁੱਚੀ ਖ਼ੁਸ਼ਹਾਲੀ ਤੇ ਤਰੱਕੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਰਾਜ ਦੇ ਲੋਕਾਂ ਅਤੇ ਦੇਸ਼ ਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ।ਨਵਾਂ ਵਰਾਂ ਸਾਰੇ ਪੰਜਾਬੀਆਂ ਲਈ ਖ਼ੁਸ਼ੀਆਂ, ਸ਼ਾਂਤੀ ਤੇ ਸਫ਼ਲਤਾ ਵਾਲਾ ਹੋਣ ਦਾ ਭਰੋਸਾ ਜਤਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਆਖਿਆ ਕਿ ਉਹ ਪੰਜਾਬ ਨੂੰ ਸਮੁੱਚੀ ਤਰੱਕੀ ਰਾਹੀਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਦਿੜ ਸੰਕਲਪ ਲੈਣ ਤਾਂ ਕਿ ਵਿਕਾਸ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚੇ।ਮੁੱਖ ਮੰਤਰੀ ਨੇ ਫਿਰਕੂ ਸਦਭਾਵਨਾ, ਸ਼ਾਂਤੀ, ਮਿੱਤਰਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਰਾਜ ਨੂੰ ਖ਼ੁਸ਼ਹਾਲੀ ਦੇ ਰਾਹ ਉਤੇ ਲੈ ਜਾਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ।


