ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਭਗਤ ਕਬੀਰ ਜੈਅੰਤੀ ਦੀ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਬੀਰ ਜੈਅੰਤੀ ਦੀ ਪੂਰਵ ਸੰਧਿਆ ’ਤੇ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਉਨਾਂ ਨੂੰ ‘ਭਗਤੀ ਲਹਿਰ’ ਦੇ ਉਸਰੱਈਏ ਅਤੇ ਮਹਾਨ ਸੰਤ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਭਗਤ ਕਬੀਰ ਜੀ ਨੂੰ ਅਧਿਆਤਮਵਾਦੀ ਕਵੀ ਕਰਾਰ ਦਿੱਤਾ, ਜਿਨਾਂ ਦੇ ਸਲੋਕ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ ਜੋ ਸਮੁੱਚੀ ਮਾਨਵਤਾ ਨੂੰ ਸ਼ੁੱਧਤਾ, ਸਚਿਆਈ ਅਤੇ ਸਹਿਜਤਾ ਵਾਲਾ ਜੀਵਨ ਜਿਉਣ ਲਈ ਸਦਾ ਪ੍ਰੇਰਿਤ ਕਰਦੇ ਰਹਿਣਗੇ। ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤ ਕਬੀਰ ਜੀ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਜੋ ਜਾਤ-ਪਾਤ, ਰੰਗ, ਨਸਲ ਅਤੇ ਧਾਰਮਿਕ ਵਖਰੇਵਿਆਂ ਤੋਂ ਉਪਰ ਉੱਠ ਕੇ ਨੇਕੀ ਅਤੇ ਸਚਾਈ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।

VIA PUNJAB