ਮੁੱਖ ਮੰਤਰੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ

ਤਲ ਅਵੀਵ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਜ਼ਰਾਈਲ ਦੇ ਸ਼ਹਿਰ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਮੁਆਵਜ਼ਾ ਛੇਤੀ ਵੰਡਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ। ਸਕਾਈਪ ਵੀਡੀਓ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੋਂ ਇਲਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਤੇ ਪੁਲੀਸ ਕਮਿਸ਼ਨਰ ਸੁਧਾਂਸ਼ੂ ਸ੍ਰੀਵਾਸਤਵਾ ਨੇ ਵੀ ਸ਼ੁੱਕਰਵਾਰ ਨੂੰ ਵਾਪਰੇ ਰੇਲ ਹਾਦਸੇ ਦੇ ਮੱਦੇਨਜ਼ਰ ਅੰਮ੍ਰਿਤਸਰ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।

VIA PUNJAB