- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ (72) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, ”ਮੈਨੂੰ ਮੁਹੰਮਦ ਇਜ਼ਹਾਰ ਆਲਮ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ ਜਿਨ੍ਹਾਂ ਨੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਈ।”ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਉਨ੍ਹਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।


