- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਸੱਤਪਾਲ ਗੁਸਾਈਂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੱਤਪਾਲ ਗੁਸਾਈਂ (85) ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਗੁਸਾਈਂ ਜਿਨ੍ਹਾਂ ਦਾ ਅੱਜ ਸ਼ਾਮ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ, ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਤਿੰਨ ਧੀਆਂ ਛੱਡ ਗਏ ਹਨ।ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਤਿੰਨ ਵਾਰ ਦੇ ਵਿਧਾਇਕ ਰਹੇ ਵੈਟਰਨ ਭਾਜਪਾ ਆਗੂ ਸੱਤਪਾਲ ਗੁਸਾਈਂ ਦੇ ਤੁਰ ਜਾਣ ਦਾ ਬਹੁਤ ਦੁੱਖ ਹੋਇਆ ਜਿਨ੍ਹਾਂ ਨੇ ਲੁਧਿਆਣਾ ਸ਼ਹਿਰ ਦੇ ਵਿਕਾਸ ਅਤੇ ਇਥੋਂ ਦੇ ਵਸਨੀਕਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ।ਪੀੜਤ ਪਰਿਵਾਰ, ਰਿਸ਼ਤੇਦਾਰ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਪਿੱਛੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।


