- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 63 ਸਾਲਾਂ ਦੇ ਸਨ ਜੋ ਕੈਂਸਰ ਕਾਰਨ ਲੰਮਾ ਸਮਾਂ ਬਿਮਾਰ ਰਹਿਣ ਉਪਰੰਤ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਜ ਸਵੇਰੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।ਜੀਰਾ ਦੇ ਵੱਡੇ ਸਪੁੱਤਰ ਕੁਲਬੀਰ ਸਿੰਘ ਜੀਰਾ ਜੋ ਜੀਰਾ ਵਿਧਾਨ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਹਨ, ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇੰਦਰਜੀਤ ਸਿੰਘ ਜੀਰਾ ਦੇ ਤੁਰ ਜਾਣ ਨਾਲ ਪਾਰਟੀ ਸਫਾਂ ਵਿਚ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਨਾ ਬਹੁਤ ਔਖਾ ਹੈ।”ਇਕ ਸ਼ੋਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਇੰਦਰਜੀਤ ਸਿੰਘ ਜੀਰਾ ਨੂੰ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਅਤੇ ਭੱਦਰਪੁਰਸ਼ ਸਿਆਸਤਦਾਨ ਦੱਸਿਆ ਜਿਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਖਾਸ ਕਰਕੇ ਕਿਸਾਨਾਂ ਅਤੇ ਖੇਤ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਅਣਥੱਕ ਕਾਰਜ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲਵਾ ਖਿੱਤੇ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।ਇਸੇ ਦੌਰਾਨ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।


