ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ ਦੀ ਮੌਤ ‘ਤੇ ਦੁੱਖ ਪ੍ਰਗਟ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਤਰਾਨਾ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ (65) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਨੇ ਲੰਮੀ ਬੀਮਾਰੀ ਤੋਂ ਬਾਅਦ ਅੱਜ ਸ਼ਾਮ ਆਪਣੇ ਪਟਿਆਲਾ ਸਥਿਤ ਨਿਵਾਸ ਸਥਾਨ ‘ਤੇ ਆਖਰੀ ਸਾਹ ਲਿਆ। ਆਪਣੇ ਸ਼ੌਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਹਮੀਰ ਸਿੰਘ ਘੱਗਾ ਨੂੰ ਇਕ ਨੇਕ  ਸਿਆਸਤਦਾਨ ਅਤੇ ਆਮ ਲੋਕਾਂ ਦਾ ਆਗੂ ਦੱਸਿਆ ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘੱਗਾ ਦੀ ਗਰੀਬਾਂ ਪੱਖੀ ਪਹੁੰਚ ਦੇ ਕਾਰਨ ਉਨ੍ਹਾਂ ਨੂੰ ਇਸ ਇਲਾਕੇ ਦੇ ਲੋਕਾਂ ਵੱਲੋਂ ਹਮੇਸ਼ਾਂ ਹੀ ਯਾਦ ਰੱਖਿਆ ਜਾਵੇਗਾ।ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖ਼ਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

VIA PUNJAB