- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਬਕਾ ਸਟੇਟ ਚੋਣ ਕਮਿਸ਼ਨਰ ਅਤੇ ਸੇਵਾ ਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬੈਂਸ 78 ਵਰ੍ਹਿਆਂ ਦੇ ਸਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ 1966 ਬੈਚ ਦੇ ਪੰਜਾਬ ਕਾਡਰ ਦੇ ਆਈ.ਏ.ਐਸ. ਅਧਿਕਾਰੀ ਸੀ.ਐਲ.ਬੈਂਸ ਨੂੰ ਕੁਸ਼ਲ ਪ੍ਰਸ਼ਾਸਕ, ਬਿਹਤਰੀਨ ਸਿਵਲ ਅਧਿਕਾਰੀ ਤੇ ਭੱਦਰਪੁਰਖ ਅਫਸਰ ਦੱਸਿਆ ਜੋ ਚੰਗੇ ਦਿਲ ਵਾਲੇ ਇਨਸਾਨ ਸਨ। ਸੀ.ਐਲ.ਬੈਂਸ ਨੇ ਵੱਖ-ਵੱਖ ਅਹੁਦਿਆਂ ਉਤੇ ਸਮਰਪਣ ਭਾਵਨਾ ਅਤੇ ਪੂਰੀ ਪੇਸ਼ੇਵਾਰਨਾ ਪਹੁੰਚ ਨਾਲ ਸੇਵਾਵਾਂ ਨਿਭਾਉਂਦਿਆਂ ਸੂਬੇ ਦੀ ਸੇਵਾ ਕੀਤੀ ਹੈ।ਮੁੱਖ ਮੰਤਰੀ ਨੇ ਪੀੜਤ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।


