- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਸਵਾਜੀਤ ਖੰਨਾ ਦੇ ਪਿਤਾ ਲਛਮਣ ਦਾਸ ਖੰਨਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਦੇ ਪਿਤਾ ਲਛਮਣ ਦਾਸ ਖੰਨਾ (93) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲਛਮਣ ਦਾਸ ਖੰਨਾ ਨੇ ਅੱਜ ਸਵੇਰੇ ਸੰਖੇਪ ਬਿਮਾਰੀ ਤੋਂ ਬਾਅਦ ਪੀ.ਜੀ.ਆਈ. ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਬੇਟੀ ਛੱਡ ਗਏ ਹਨ। ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ (ਵੀਰਵਾਰ) ਸ਼ਾਮ 4 ਵਜੇ ਸੈਕਟਰ 25 ਦੇ ਸਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਦੁਖੀ ਪਰਿਵਾਰ ਲਈ ਹਮਦਰਦੀ ਪ੍ਰਗਟਾਉਂਦਿਆਂ ਇਸ ਨੂੰ ਉਨ੍ਹਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਵੀ ਕੀਤੀ।


