- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 56 ਵਰਿਆਂ ਦੇ ਸਨ ਜੋ ਬੀਤੀ ਸ਼ਾਮ ਜਲੰਧਰ ਜਿਲ੍ਹੇ ਦੇ ਪਿੰਡ ਮਾਨਕੋ ਜੱਬੜ ਵਿਖੇ ਚੱਲ ਵਸੇ।ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸੰਤ ਬਾਬਾ ਦਿਲਾਵਰ ਸਿੰਘ ਨੂੰ ਮਹਾਨ ਅਧਿਆਤਮਕ ਆਗੂ, ਸਮਾਜ ਸੁਧਾਰਕ ਅਤੇ ਪਰਉਪਕਾਰੀ ਸ਼ਖਸੀਅਤ ਦੱਸਿਆ ਜਿਨ੍ਹਾਂ ਨੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਮੋਹਰੀ ਭੂਮਿਕਾ ਨਿਭਾਈ। ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਚਾਂਸਲਰ ਹੋਣ ਦੇ ਨਾਤੇ ਉਨ੍ਹਾਂ ਨੇ ਦੋਆਬਾ ਖੇਤਰ ਦੇ ਪੇਂਡੂ ਇਲਾਕਿਆਂ ਵਿਚ ਮਿਆਰੀ ਉਚੇਰੀ ਸਿੱਖਿਆ ਦਾ ਪਾਸਾਰ ਕਰਨ ਵਿਚ ਵੀ ਮਿਸਾਲੀ ਯੋਗਦਾਨ ਪਾਇਆ। ਸੰਤ ਬਾਬਾ ਦਿਲਾਵਰ ਸਿੰਘ ਜੋ ਦਇਆ, ਪਿਆਰ ਅਤੇ ਏਕਤਾ ਦੇ ਸਿਧਾਂਤਾਂ ਪ੍ਰਤੀ ਕਹਿਣੀ ਤੇ ਕਥਨੀ ਦੇ ਧਾਰਨੀ ਸਨ, ਦੀ ਨਿਸ਼ਕਾਮ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਦੁਖੀ ਪਰਿਵਾਰ ਦੇ ਮੈਂਬਰਾਂ ਤੇ ਸ਼ਰਧਾਲੂਆਂ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।


