- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਸਮੇਤ ਹੋਰ ਸ਼ਖਸੀਅਤਾਂ ਅਤੇ ਸਿਆਸੀ ਨੇਤਾ ਕਰਨਪਾਲ ਸਿੰਘ ਸੇਖੋਂ ਦੀ ਅੰਤਮ ਯਾਤਰਾ ‘ਚ ਸ਼ਾਮਲ ਹੋਏ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦੀ ਰਿਹਾਇਸ਼ ‘ਤੇ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਸ੍ਰੀ ਸੇਖੋਂ ਦੀ ਪਿਛਲੇ ਹਫ਼ਤੇ ਮਿਸਰ ਵਿੱਚ ਆਸਵਾਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ।ਸ੍ਰੀ ਸੇਖੋਂ ਦੇ ਪੁੱਤਰ ਗੁਰਮਿਹਰ ਸਿੰਘ ਸੇਖੋਂ ਅਤੇ ਸਪੁੱਤਰੀ ਅਨੰਦਿਤਾ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਸ੍ਰੀ ਸੇਖੋਂ ਦੀ ਮੌਤ ਨੂੰ ਨਿੱਜੀ ਘਾਟਾ ਦੱਸਦਿਆਂ ਉਨਾਂ ਨਾਲ ਗੂੜੀ ਨੇੜਤਾ ਅਤੇ ਪਿਛਲੀਆਂ ਚਾਰ ਪੀੜੀਆਂ ਦੀ ਪਰਿਵਾਰਕ ਸਾਂਝ ਨੂੰ ਚੇਤੇ ਕੀਤਾ। ਇਸ ਤੋਂ ਬਾਅਦ ਮਨੀਮਾਜਰਾ ਦੇ ਸਮਸ਼ਾਨਘਾਟ ਵਿਖੇ ਕਰਨਪਾਲ ਸੇਖੋਂ ਦਾ ਪੂਰੇ ਸਨਮਾਨ ਨਾਲ ਸਸਕਾਰ ਕੀਤਾ ਗਿਆ।ਕੈਪਟਨ ਅਮਰਿੰਦਰ ਸਿੰਘ ਸਮੇਤ ਸਿਵਲ ਤੇ ਫੌਜ ਦੀਆਂ ਵੱਖ-ਵੱਖ ਸ਼ਖਸੀਅਤਾਂ ਨੇ ਮ੍ਰਿਤਕ ਦੇਹ ਨੂੰ ਸਤਿਕਾਰ ਵਜੋਂ ਫੁੱਲਮਾਲਾਵਾਂ ਭੇਟ ਕੀਤੀਆਂ। ਉਨਾਂ ਦੇ ਪੁੱਤਰ ਗੁਰਮਿਹਰ ਸਿੰਘ ਸੇਖੋਂ ਨੇ ਚਿਖਾ ਨੂੰ ਅਗਨੀ ਦਿਖਾਈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਤ੍ਰਿਪਤ ਰਾਜਿੰਦਰ ਸਿੰੰਘ ਬਾਜਵਾ, ਮਨਪ੍ਰੀਤ ਸਿੰਘ ਬਾਦਲ, ਸੁਖਬਿੰਦਰ ਸਿੰਘ ਸਰਕਾਰੀਆ, ਵਿਜੇਇੰਦਰ ਸਿੰਗਲਾ, ਰਾਣਾ ਗੁਰਮੀਤ ਸਿੰਘ ਸੋਢੀ, ਸੁੰਦਰ ਸ਼ਾਮ ਅਰੋੜਾ, ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪਰਨੀਤ ਕੌਰ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਰਿਟਾਇਰਡ) ਟੀ.ਐਸ. ਸ਼ੇਰਗਿੱਲ, ਮੁੱਖ ਮੰਤਰੀ ਦੇ ਸਲਾਹਕਾਰ ਬੀ.ਆਈ.ਐਸ. ਚਾਹਲ ਤੋਂ ਇਲਾਵਾ ਵਿਧਾਇਕ, ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ, ਵਿਦਿਅਕ ਸ਼ਖਸੀਅਤਾਂ, ਕਾਨੂੰਨੀ ਖੇਤਰ ਦੀਆਂ ਹਸਤੀਆਂ ਅਤੇ ਸਾਕ-ਸਬੰਧੀ ਹਾਜ਼ਰ ਸਨ।


