- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਹਰਿਆਣਾ ਸਾਰੇ 39 ਭਾਜਪਾ ਵਿਧਾਇਕਾਂ ਨਾਲ ਪੈਦਲ ਚੱਲ ਕੇ ਵਿਧਾਨਸਭਾ ਪਹੁੰਚੇ
ਚੰਡੀਗੜ – ਵਾਤਾਵਰਣ ਸਰੰਖਣ ਅਤੇ ਪ੍ਰਦੂਸ਼ਣ ਦੀ ਰੋਕਥਾਮ ਦੇ ਸੰਦੇਸ਼ ਦਾ ਪ੍ਰਚਾਰ-ਪ੍ਰਸਾਰ ਕਰਨ ਦੇ ਉਦੇਸ਼ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸਾਰੇ 39 ਭਾਜਪਾ ਵਿਧਾਇਕਾਂ ਦੇ ਨਾਲ ਅੱਜ ਇੱਥੇ ਸ਼ੁਰੂ ਹੋਏ ਵਿਧਾਨਸਭਾ ਸ਼ੈਸ਼ਨ ਵਿਚ ਭਾਗ ਲੈਣ ਲਈ ਮੱਖ ਮੰਤਰੀ ਰਿਹਾਇਸ਼ ਤੋਂ ਪੈਦਲ ਚੱਲ ਕੇ ਹਰਿਆਣਾ ਵਿਧਾਨ ਸਭਾ ਪਹੁੰਚੇ। ਵਿਧਾਨਸਭਾ ਜਾਂਦੇ ਹੋਏ ਰਸਤੇ ਵਿਚ ਮੀਡੀਆ ਕਰਮਚਾਰੀਆਂ ਦੇ ਨਾਲ ਗਲਬਾਤ ਕਰਦੇ ਹੋਏ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਉਨ੍ਹਾਂ ਨੇ ਵਾਤਾਵਰਣ ਸਰੰਖਣ ਲਈ ਆਮ ਜਨਤਾ ਵਿਚ ਜਾਗਰੁਕਤਾ ਉਤਪਨ ਕਰਨ ਲਈ ਆਪਣੇ ਨਿਵਾਸ ਤੋਂ ਵਿਧਾਨਸਭਾ ਤਕ ਦੀ ਦੂਰੀ ਨੂੰ ਪੈਦਲ ਤੈਅ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਨੇ ਵਾਤਾਵਰਣ ਬਚਾਓ-ਭਵਿੱਖ ਬਣਾਓ ਦਾ ਨਾਰਾ ਦਿੰਦੇ ਹੋਏ ਕਿਹਾ ਕਿ ਲੋਕਾਂ ਨੂੰ ਪ੍ਰਦੂਸ਼ਣ ਘੱਟ ਕਰਨ ਲਈ ਸਾਰੇ ਯਤਨ ਕਰਨੇ ਚਾਹੀਦੇ ਹਨ ਕਿਉਂਕਿ ਇਹ ਨਾ ਸਿਰਫ ਉਨ੍ਹਾਂ ਨੂੰ ਚੰਗੀ ਸਿਹਤ ਰੱਖਣ ਵਿਚ ਮਦਦ ਕਰੇਗਾ ਸਗੋ ਵਾਤਾਵਰਣ ਨੂੰ ਵੀ ਸਵੱਛ ਅਤੇ ਹਰਿਆ-ਭਰਿਆ ਬਣਾਏਗਾ।


