- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਸਕੱਤਰ ਵੱਲੋ ਦੋ-ਰੋਜ਼ਾ ਵਰਕਸ਼ਾਪ ਦਾ ਉਦਘਾਟਨ
ਮੁਹਾਲੀ – ਸੂਬੇ ਦੇ ਨਾਗਰਿਕਾਂ ਨੂੰ ਸਮਾਜਿਕ ਤੇ ਆਰਥਿਕ ਲਾਭ ਬਿਹਤਰੀਨ ਢੰਗ ਨਾਲ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਇੰਡੀਅਨ ਬਿਜ਼ਨੈਸ ਸਕੂਲ, ਮੁਹਾਲੀ ਵਿੱਚ ਅਫ਼ਸਰਾਂ ਲਈ ਦੋ-ਰੋਜ਼ਾ ਵਰਕਸ਼ਾਪ ਕਰਾਈ ਗਈ। ਸੂਬੇ ਦੇ ਵੱਖ ਵੱਖ ਵਿਭਾਗਾਂ ਵਿੱਚ ਹੋਰ ਬਿਹਤਰ ਤਾਲਮੇਲ ਬਣਾ ਕੇ ਤਰਜੀਹਾਂ ਨਿਰਧਾਰਤ ਕਰਨ ਲਈ ਪੰਜਾਬ ਦੇ ਯੋਜਨਾ ਵਿਭਾਗ ਵੱਲੋਂ ਇਹ ਵਰਕਸ਼ਾਪ ਕਰਾਈ ਜਾ ਰਹੀ ਹੈ।ਇਸ ਵਰਕਸ਼ਾਪ ਦਾ ਉਦਘਾਟਨ ਸੂਬੇ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਖੇਤੀਬਾੜੀ, ਸਿਹਤ ਅਤੇ ਕਾਨੂੰਨ ਵਿਵਸਥਾ ਸੂਬੇ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਤਰ੍ਹਾਂ ਦੇ ਸਿਖਲਾਈ ਪ੍ਰੋਗਰਾਮ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸਾਡੇ ਵਿਹਾਰ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਬਲਕਿ ਇਹ ਸਿਖਲਾਈ ਪ੍ਰੋਗਰਾਮ ਜਨਤਕ ਭਲਾਈ ਸਕੀਮਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋ ਸਕਦੇ ਹਨ।ਜ਼ਿਕਰਯੋਗ ਹੈ ਕਿ ਦੋ ਦਿਨਾਂ ਇਸ ਵਰਕਸ਼ਾਪ ਵਿਚ ਵੱਖ-ਵੱਖ ਵਿਸ਼ਿਆਂ ਸਬੰਧੀ ਸੈਸ਼ਨ ਰੱਖੇ ਗਏ ਹਨ ਜਿਸ ਵਿਚ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ ਕੀਤਾ ਜਾਣਾ ਹੈ। ਇਸ ਮੌਕੇ ਯੋਜਨਾ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪਾਲ ਸਿੰਘ, ਯੋਜਨਾ ਵਿਭਾਗ ਦੇ ਵਿਸ਼ੇਸ਼ ਸਕੱਤਰ ਦਲਜੀਤ ਸਿੰਘ ਮਾਂਗਟ, ਵਿਭਾਗ ਦੇ ਡਾਇਰੈਕਟਰ ਸੁਮਿਤ ਚੋਪੜਾ ਅਤੇ ਡਾ. ਪਵਨ ਮਾਮੀਦੀ ਹਾਜ਼ਰ ਸਨ।


