- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੇਰੇ ਚੋਣ ਪ੍ਰਚਾਰ ਦੀ ਗੈਰ-ਕਾਨੂੰਨੀ ਢੰਗ ਨਾਲ ਜਾਸੂਸੀ ਕੀਤੀ ਗਈ : ਟਰੰਪ
ਵਾਸ਼ਿੰਗਟਨ — ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਫੈਡਰਲ ਜਾਂਚ ਏਜੰਸੀ (ਐੱਫ. ਬੀ. ਆਈ.) ਵੱਲੋਂ ਜਾਰੀ ਕੀਤੇ ਗਏ ਦਸਤਾਵੇਜ਼ਾਂ ਤੋਂ ਸਾਫ ਹੋ ਗਿਆ ਹੈ ਕਿ 2016 ‘ਚ ਹੋਈਆਂ ਰਾਸ਼ਟਰਪਤੀ ਚੋਣਾਂ ਦੀ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਨੇ ਗੈਰ-ਕਾਨੂੰਨੀ ਤਰੀਕੇ ਨਾਲ ਜਾਸੂਸੀ ਕੀਤੀ ਗਈ। ਟਰੰਪ ਨੇ ਹਾਲਾਂਕਿ ਆਪਣੇ ਇਸ ਦਾਅਵੇ ਦੇ ਸਮਰਥਨ ‘ਚ ਕੋਈ ਬਿਆਨ ਨਾ ਦੇ ਸਕੇ। ਟਰੰਪ ਨੇ ਲਗਾਤਾਰ ਟਵੀਟ ਕਰਦੇ ਹੋਏ ਐੱਫ. ਬੀ. ਆਈ. ਅਤੇ ਨਿਆਂ ਮੰਤਰਾਲੇ ‘ਤੇ ਰਾਸ਼ਟਰਪਤੀ ਚੋਣਾਂ ‘ਚ ਰੂਸੀ ਦਖਲਅੰਦਾਜ਼ੀ ਮਾਮਲੇ ‘ਚ ਅਦਾਲਤ ਨੂੰ ਗੁਮਰਾਹ ਕਰਨ ਦਾ ਵੀ ਦੋਸ਼ ਲਾਇਆ। ਟਰੰਪ ਨੇ ਟਵੀਟ ਕੀਤਾ, ‘ਹੁਣ ਇਹ ਸਾਫ ਹੋਣ ਲੱਗਾ ਹੈ ਕਿ ਅਮਰੀਕੀ ਰਾਸ਼ਟਰਪਤੀ ਦੀ ਉਮੀਦਵਾਰ ਹਿਲੇਰੀ ਕਲਿੰਟਨ ਦੇ ਰਾਸ਼ਟਰਪਤੀ ਚੋਣ ਪ੍ਰਚਾਰ ਦੀ ਗੈਰ-ਕਾਨੂੰਨੀ ਢੰਗ ਨਾਲ ਜਾਸੂਸੀ ਕਰਵਾਈ ਗਈ। ਐੱਫ. ਬੀ. ਆਈ. ਨੇ ਸ਼ਨੀਵਾਰ ਨੂੰ 412 ਪੰਨਿਆਂ ਦੇ ਦਸਤਾਵੇਜ਼ਾਂ ਨੂੰ ਜਨਤਕ ਕੀਤਾ। ਜਾਰੀ ਕੀਤੇ ਦਸਤਾਵੇਜ਼ਾਂ ਤੋਂ ਸਾਫ ਹੋ ਗਿਆ ਹੈ ਕਿ 2016 ‘ਚ ਖੁਫੀਆ ਏਜੰਸੀ ਨੇ ਟਰੰਪ ਦੇ ਪ੍ਰਚਾਰ ਸਲਾਹਕਾਰ ਕਾਰਟਰ ਪੇਜ ਦੀ ਨਿਗਰਾਨੀ ਦੀ ਪੇਸ਼ਕਸ਼ ਕੀਤੀ ਸੀ। ਅਕਤੂਬਰ 2016 ‘ਚ ਦਿੱਤੇ ਗਏ ਨਿਗਰਾਨੀ ਕਾਰਜ ਚਿੱਠੀ ‘ਚ ਕਿਹਾ ਗਿਆ ਕਿ ਐੱਫ. ਬੀ. ਆਈ. ਦਾ ਮੰਨਣਾ ਹੈ ਕਿ ਪੇਜ ਰੂਸ ਦੀ ਸਰਕਾਰ ਨਾਲ ਗੱਲਬਾਤ ਕਰ ਸਾਜਿਸ਼ ਰੱਚ ਰਹੇ ਸਨ। ਜਨਤਕ ਕੀਤੇ ਗਏ ਦਸਤਾਵੇਜ਼ਾਂ ‘ਚ ਟਰੰਪ ਦੇ ਅਹੁੱਦਾ ਸੰਭਾਲਣ ਤੋਂ ਬਾਅਦ ਸਾਲ 2017 ‘ਚ ਜਾਰੀ ਨਵੇਂ ਵਾਰੰਟ ਅਤੇ ਨਿਗਰਾਨੀ ਕਾਰਜ ਚਿੱਠੀ ਸ਼ਾਮਲ ਹੈ। ਦਸਤਾਵੇਜ਼ਾਂ ‘ਚ ਕਿਹਾ ਗਿਆ ਕਿ ਐੱਫ. ਬੀ. ਆਈ ਦਾ ਮੰਨਣਾ ਹੈ ਕਿ ਰੂਸ ਦੀ ਸਰਕਾਰ ਨੇ ਪੇਜ ਅਤੇ ਟਰੰਪ ਦੇ ਪ੍ਰਚਾਰ ਨਾਲ ਜੁੜੇ ਹੋਰ ਸਹਿਯੋਗੀਆਂ ਆਮ ਤੌਰ ‘ਤੇ ਯਤਨ ਕੀਤੇ। ਪੇਜ ਨੇ ਰੂਸ ਸਰਕਾਰ ਦੇ ਅਧਿਕਾਰੀਆਂ ਨਾਲ ਸੰਬੰਧ ਸਥਾਪਤ ਕੀਤੇ, ਇਸ ‘ਚ ਰੂਸ ਦੀ ਖੁਫੀਆ ਅਧਿਕਾਰੀ ਵੀ ਸ਼ਾਮਲ ਸਨ।


