- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੇਲਾਨੀਆ ਦੀ ਸਿੰਗਲ ਕੌਮਾਂਤਰੀ ਦੌਰੇ ‘ਤੇ ਅਫਰੀਕਾ ਜਾਣ ਦੀ ਯੋਜਨਾ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਅਕਤੂਬਰ ਮਹੀਨੇ ਵਿਚ ਆਪਣੇ ਪਹਿਲੇ ਸਿੰਗਲ ਕੌਮਾਂਤਰੀ ਦੌਰੇ ‘ਤੇ ਅਫਰੀਕਾ ਜਾਣ ਦੀ ਯੋਜਨਾ ਬਣਾ ਰਹੀ ਹੈ। ਪ੍ਰਥਮ ਮਹਿਲਾ ਨੇ ਕੱਲ ਇਕ ਬਿਆਨ ਵਿਚ ਕਿਹਾ ਕਿ ਉਹ ਉਸ ਮਹਾਦੀਪ ਵਿਚ ਬੱਚਿਆਂ ਸਾਹਮਣੇ ਆਉਣ ਵਾਲੇ ਮੁੱਦਿਆਂ ਦੇ ਬਾਰੇ ਵਿਚ ਜਾਨਣਾ ਚਾਹੁੰਦੀ ਹੈ। ਉਹ ਉੱਥੇ ਬੱਚਿਆਂ ਦੀ ਬਿਹਤਰੀ ‘ਤੇ ਕੇਂਦਰਿਤ ਅਮਰੀਕਾ ਦੀਆਂ ਕੋਸ਼ਿਸ਼ਾਂ ਦੀ ਅਗਵਾਈ ਕਰੇਗੀ। ਮੇਲਾਨੀਆ ਦਾ ਇਹ ਪਹਿਲਾ ਅਫਰੀਕੀ ਦੌਰਾ ਹੋਵੇਗਾ। ਉਹ ਕਿਹੜੇ ਅਫਰੀਕੀ ਦੇਸ਼ਾਂ ਦੇ ਦੌਰੇ ‘ਤੇ ਜਾਵੇਗੀ, ਇਸ ਦੀ ਜਾਣਕਾਰੀ ਅਤੇ ਤਰੀਕਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।


