- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਂ ਵਾਈਟ ਹਾਊਸ ਵਿਚ ਇਕੱਲਾ ਹਾਂ: ਟਰੰਪ
ਵਾਸ਼ਿੰਗਟਨ – ਕ੍ਰਿਸਮਸ ਮੌਕੇ ਵਾਈਟ ਹਾਊਸ ਵਿਚ ਇਕੱਲੇ ਰਹਿ ਗਏ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣਾ ਸਾਰਾ ਦਿਨ ਆਲੋਚਕਾਂ ’ਤੇ ਸ਼ਬਦੀ ਹਮਲੇ ਕਰ ਕੇ ਬਿਤਾਇਆ। ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ-ਕਾਜ ਅੰਸ਼ਕ ਤੌਰ ’ਤੇ ਠੱਪ ਹੋਇਆਂ ਤਿੰਨ ਦਿਨ ਹੋ ਚੁੱਕੇ ਹਨ।ਰਾਸ਼ਟਰਪਤੀ ਡੋਨਲਡ ਟਰੰਪ ਦੀ ਅਮਰੀਕਾ-ਮੈਕਸਿਕੋ ਸਰਹੱਦ ਉੱਤੇ ਕੰਧ ਬਣਾਉਣ ਲਈ ਵਿੱਤ ਜੁਟਾਉਣ ਦੀ ਮੰਗ ਨੂੰ ਲੈ ਕੇ ਡੈਮੋਕਰੇਟਾਂ ਨਾਲ ਵਿਵਾਦ ਤੋਂ ਬਾਅਦ ਇਹ ਖਲਾਅ ਪੈਦਾ ਹੋਇਆ ਹੈ।ਰਾਸ਼ਟਰਪਤੀ ਨੇ ਸੋਮਵਾਰ ਨੂੰ ਫਲੋਰਿਡਾ ਵਿਚ ਮਾਰਾ ਲਾਗੋ ਰਿਜ਼ੋਰਟ ਦੀ ਯਾਤਰਾ ਰੱਦ ਕਰ ਦਿੱਤੀ ਸੀ ਅਤੇ ਕਿਹਾ ਸੀ ਕਿ ਉਹ ਵਾਈਟ ਹਾਊਸ ਵਿਚ ਪੂਰੀ ਤਰ੍ਹਾਂ ਇਕੱਲੇ ਸਨ ਅਤੇ ਅੰਸ਼ਕ ਤੌਰ ਉੱਤੇ ਠੱਪ ਪਏ ਸਰਕਾਰੀ ਕੰਮਕਾਜ ਨੂੰ ਸ਼ੁਰੂ ਕਰਵਾਉਣ ਲਈ ਡੈਮੋਕਰੇਟਾਂ ਦੇ ਗੱਲਬਾਤ ਲਈ ਆਉਣ ਦਾ ਇੰਤਜ਼ਾਰ ਕਰਦੇ ਰਹੇ। ਇੱਕ ਤੋਂ ਬਾਅਦ ਇੱਕ ਟਵੀਟ ਕਰ ਕੇ ਅਤੇ ਤਸਵੀਰਾਂ ਪੋਸਟ ਕਰ ਕੇ ਟਰੰਪ ਨੇ ਇਹ ਵਿਖਾਇਆ ਕਿ ਉਹ ਸਖਤ ਮਿਹਨਤ ਕਰ ਰਹੇ ਹਨ ਜਦਕਿ ਵਿਰੋਧੀ ਡੈਮੋਕਰੇਟਿਕ ਸੰਸਦ ਮੈਂਬਰ ਆਪਣੇ ਘਰਾਂ ਵਿਚ ਕ੍ਰਿਸਮਸ ਮਨਾ ਰਹੇ ਹਨ।


