- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਕਸੀਕੋ ਵਿੱਚ ਗੋਲੀਬਾਰੀ ਦੌਰਾਨ 6 ਨਾਗਰਿਕਾਂ ਅਤੇ ਇਕ ਫੌਜੀ ਦੀ ਮੌਤ
ਮੈਕਸੀਕੋ ਸਿਟੀ – ਦੱਖਣੀ ਮੈਕਸੀਕੋ ਦੇ ਗੁਰੇਰੋ ਸੂਬੇ ਵਿੱਚ ਬੰਦੂਕਧਾਰੀਆਂ ਅਤੇ ਫੌਜੀਆਂ ਵਿਚਕਾਰ ਹੋਈ ਝੜਪ ਵਿੱਚ 7 ਵਿਅਕਤੀ ਮਾਰੇ ਗਏ| ਸੂਬੇ ਦੇ ਸੁਰੱਖਿਆ ਬੁਲਾਰੇ ਰਾਬਰਟੋ ਅਲਵਾਰੇਜ ਨੇ ਇਕ ਬਿਆਨ ਵਿੱਚ ਕਿਹਾ ਕਿ ਅਲ ਨਾਰਾਂਜੋ ਸ਼ਹਿਰ ਵਿੱਚ ਬੀਤੇ ਦਿਨੀਂ ਫੌਜੀਆਂ ਉਤੇ ਗੋਲੀਬਾਰੀ ਹੋਈ, ਜਿਸ ਦੌਰਾਨ 6 ਨਾਗਰਿਕਾਂ ਅਤੇ ਇਕ ਫੌਜੀ ਦੀ ਮੌਤ ਹੋ ਗਈ| ਗੁਰੇਰੋ ਸੂਬਾ ਨਸ਼ੀਲੇ ਪਦਾਰਥਾਂ ਕਾਰਨ ਹੋਣ ਵਾਲੀ ਹਿੰਸਾ ਲਈ ਜਾਣਿਆ ਜਾਂਦਾ ਹੈ| ਅਧਿਕਾਰੀਆਂ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ਇਕ ਗਰੁੱਪ ਦੇ ਨੇਤਾ ਨੂੰ ਕੱਲ ਉਤਰੀ ਸ਼ਹਿਰ ਮੋਂਟੇਰੇਰੀ ਤੋਂ ਫੜਿਆ ਗਿਆ ਸੀ| ਰਾਸ਼ਟਰੀ ਸੁਰੱਖਿਆ ਅਧਿਕਾਰੀ ਨੇ ਉਸ ਦੀ ਪਛਾਣ ਹੈਕਟਰ ਆਰਦੀਅਨ ਦੇ ਰੂਪ ਵਿੱਚ ਕੀਤੀ ਹੈ|


