- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਕਸੀਕੋ ਵਿੱਚ ਸੜਕ ਹਾਦਸੇ ਅਤੇ 23 ਵਿਅਕਤੀਆਂ ਦੀ ਮੌਤ
ਮੈਕਸੀਕੋ ਸਿਟੀ – ਮੈਕਸੀਕੋ ਵਿੱਚ ਇਕ ਸੈਮੀ ਟਰੱਕ ਅਤੇ ਤੀਰਥ ਯਾਤਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ ਹੋ ਗਈ| ਇਸ ਕਾਰਨ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਵਿਅਕਤੀ ਜ਼ਖਮੀ ਹੋ ਗਏ| ਜਾਣਕਾਰੀ ਮੁਤਾਬਕ ਇਹ ਬੱਸ ਕੈਥੋਲਿਕ ਸ਼ਰਾਈਨ ਤੋਂ ਵਾਪਸ ਆ ਰਹੀ ਸੀ ਤੇ ਹਾਦਸੇ ਮਗਰੋਂ ਇਸ ਵਿੱਚ ਅੱਗ ਲੱਗ ਗਈ| ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਬੱਸ ਵਿੱਚੋਂ 17 ਅਤੇ ਸੈਮੀ-ਟਰੱਕ ਵਿੱਚੋਂ 2 ਲਾਸ਼ਾਂ ਕੱਢੀਆਂ| ਕੁਝ ਜ਼ਖਮੀਆਂ ਨੇ ਹਸਪਤਾਲ ਜਾਂਦਿਆਂ ਰਸਤੇ ਵਿੱਚ ਦਮ ਤੋੜ ਦਿੱਤਾ| ਅਧਿਕਾਰੀਆਂ ਨੇ ਦੱਸਿਆ ਕਿ ਇਸ ਤੀਰਥ ਯਾਤਰਾ ਦਾ ਪ੍ਰਬੰਧ ਕਰਨ ਵਾਲਾ ਪਾਦਰੀ ਵੀ ਜ਼ਖਮੀ ਹੈ, ਜਿਸ ਦੀ ਹਾਲਤ ਗੰਭੀਰ ਹੈ| ਜਾਣਕਾਰੀ ਮੁਤਾਬਕ ਪੀੜਤਾਂ ਵਿੱਚ ਵਧੇਰੇ ਦੱਖਣੀ ਸੂਬੇ ਚਿਆਪਾਸ ਦੇ ਤੀਰਥ ਯਾਤਰੀ ਸਨ, ਜੋ ਮੈਕਸੀਕੋ ਸਿਟੀ ਦੀ ਯਾਤਰਾ ਤੋਂ ਦੇ ਬਾਅਦ ਵਾਪਸ ਵਰਜਿਨ ਆਫ ਗਵਾਡਾਲੁਪੇ ਦੇ ਬੇਸਿਲਿਕਾ ਵਿੱਚ ਪ੍ਰਾਰਥਨਾ ਕਰਨ ਲਈ ਜਾ ਰਹੇ ਸਨ| ਫਿਲਹਾਲ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ|


