- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਚ ਰੱਦ, ਦੱਖਣੀ ਅਫਰੀਕਾ-ਵਿੰਡੀਜ਼ ਨੂੰ ਇਕ-ਇਕ ਅੰਕ
ਦੱਖਣੀ ਅਫਰੀਕਾ ਤੇ ਵੈਸਟਇੰਡੀਜ਼ ਵਿਚਾਲੇ ਆਈ. ਸੀ. ਸੀ. ਵਿਸ਼ਵ ਕੱਪ ਦਾ ਮੁਕਾਬਲਾ ਸੋਮਵਾਰ ਨੂੰ ਮੀਂਹ ਦੀ ਭੇਟ ਚੜ੍ਹ ਗਿਆ ਤੇ ਮੈਚ ਨੂੰ ਰੱਦ ਐਲਾਨ ਕੀਤਾ ਗਿਆ। ਮੈਚ ਰੱਦ ਹੋਣ ਨਾਲ ਦੋਵੇਂ ਟੀਮਾਂ ਨੂੰ ਇਕ-ਇਕ ਅੰਕ ਮਿਲਿਆ। ਇਸ ਵਿਸ਼ਵ ਕੱਪ ਵਿਚ ਇਹ ਦੂਜਾ ਮੁਕਾਬਲਾ ਹੈ ਜਿਹੜਾ ਮੀਂਹ ਕਾਰਣ ਰੱਦ ਹੋਇਆ ਹੈ। ਇਸ ਤੋਂ ਪਹਿਲਾਂ 7 ਜੂਨ ਨੂੰ ਬ੍ਰਿਸਟਲ ਵਿਚ ਪਾਕਿਸਤਾਨ ਤੇ ਸ਼੍ਰੀਲੰਕਾ ਦਾ ਮੁਕਾਬਲਾ ਬਿਨਾਂ ਕੋਈ ਗੇਂਦ ਸੁੱਟੇ ਮੀਂਹ ਦੀ ਭੇਟ ਚੜ੍ਹ ਗਿਆ ਸੀ ਤੇ ਦੋਵੇਂ ਟੀਮਾਂ ਨੂੰ ਇਕ-ਇਕ ਅੰਕ ਮਿਲਿਆ ਸੀ। ਇਸ ਮੁਕਾਬਲੇ ਵਿਚ ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਸੀ ਤੇ ਮੈਚ ਵਿਚ 7.3 ਓਵਰਾਂ ਤੋਂ ਬਾਅਦ ਮੀਂਹ ਆਉਣ ਨਾਲ ਫਿਰ ਖੇਡ ਸੰਭਵ ਨਹੀਂ ਹੋ ਸਕੀ। ਦੱਖਣੀ ਅਫਰੀਕਾ ਨੇ ਇਸ ਦੌਰਾਨ 2 ਵਿਕਟਾਂ ਗੁਆ ਕੇ 29 ਦੌੜਾਂ ਬਣਾਈਆਂ ਸਨ। ਸ਼ੈਲਡਨ ਕੋਟ੍ਰੋਲ ਨੇ ਹਾਸ਼ਿਮ ਅਮਲਾ (6) ਤੇ ਐਡਨ ਮਾਰਕ੍ਰਮ (6) ਦੀਆਂ ਵਿਕਟਾਂ ਲਈਆਂ। ਕਵਿੰਟਨ ਡੀ ਕੌਕ 17 ਤੇ ਕਪਤਾਨ ਫਾਫ ਡੂ ਪਲੇਸਿਸ 0 ‘ਤੇ ਅਜੇਤੂ ਸਨ।


