- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਰੀਕਾਮ, ਪੰਘਲ ਤੇ ਥਾਪਾ ਫਾਈਨਲ ਚ
6 ਵਾਰ ਦੀ ਵਿਸ਼ਵ ਚੈਂਪੀਅਨ ਐੱਮ. ਸੀ. ਮੈਰੀਕਾਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ 51 ਕਿ. ਗ੍ਰਾ. ਵਰਗ ਵਿਚ ਏਸ਼ੀਆਈ ਚੈਂਪੀਅਨਸ਼ਿਪ ਦੀ ਕਾਂਸੀ ਜੇਤੂ ਨਿਖਤ ਜ਼ਰੀਨ ਨੂੰ ਵੀਰਵਾਰ ਨੂੰ 4-1 ਨਾਲ ਹਰਾ ਕੇ ਗੁਹਾਟੀ ਵਿਚ ਚੱਲ ਰਹੇ ਇੰਡੀਆ ਓਪਨ ਮੁੱਕੇਬਾਜ਼ੀ ਟੂਰਨਾਮੈਂਟ ਦੇ ਦੂਜੇ ਸੈਸ਼ਨ ਦੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਪੁਰਸ਼ਾਂ ਵਿਚ ਅਮਿਤ ਪੰਘਲ ਤੇ ਸ਼ਿਵਾ ਥਾਪਾ ਨੇ ਵੀ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਜਦਕਿ ਗੌਰਵ ਸੋਲੰਕੀ ਤੇ ਗੌਰਵ ਬਿਧੂੜੀ ਨੂੰ ਸੈਮੀਫਾਈਨਲ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤ ਦੇ 31 ਪੁਰਸ਼ ਤੇ 26 ਮਹਿਲਾ ਮੁੱਕੇਬਾਜ਼ਾਂ ਨੇ ਦੇਸ਼ ਲਈ ਟੂਰਨਾਮੈਂਟ ਵਿਚ 57 ਤਮਗੇ ਪੱਕੇ ਕਰ ਦਿੱਤੇ ਹਨ। ਮੈਰੀਕਾਮ ਨੇ ਪਿਛਲੇ ਟੂਰਨਾਮੈਂਟ ਵਿਚ 48 ਕਿ. ਗ੍ਰਾ. ਵਰਗ ਵਿਚ ਸੋਨ ਤਮਗਾ ਜਿੱਤਿਆ ਸੀ ਪਰ ਇਸ ਵਾਰ ਉਹ 51 ਕਿ. ਗ੍ਰਾ. ਦੇ ਨਵੇਂ ਭਾਰ ਵਰਗ ਵਿਚ ਉਤਰੀ ਤੇ ਉਸ ਨੇ ਹਮਲਾਵਰ ਪ੍ਰਦਰਸ਼ਨ ਕਰਦਿਆਂ ਜ਼ਰੀਨ ਨੂੰ ਹਰਾਇਆ।


