- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਗਾ ਦੀ ਜੰਮਪਲ ਨਿਊਜ਼ੀਲੈਂਡ ’ਚ ਬਣੀ ਯੂਥ ਐਮ.ਪੀ.
ਚੰਡੀਗੜ੍ਹ – ਮੋਗਾ ’ਚ ਜਨਮੀ ਅਨਮੋਲਜੀਤ ਕੌਰ ਘੁੰਮਣ 18 ਸਾਲ ਦੀ ਉਮਰ ’ਚ ਨਿਊਜ਼ੀਲੈਂਡ ਵਿਚ ‘ਯੂਥ ਮੈਂਬਰ ਪਾਰਲੀਮੈਂਟ’ (ਨੌਜਵਾਨ ਸੰਸਦ ਮੈਂਬਰ) ਚੁਣੀ ਗਈ ਹੈ। ਅਨਮੋਲਜੀਤ ਕੌਰ ਦਾ ਪਰਿਵਾਰ 17 ਸਾਲ ਪਹਿਲਾਂ ਨਿਊਜ਼ੀਲੈਂਡ ਜਾ ਵਸਿਆ ਸੀ। ਉਸ ਦੇ ਪਿਤਾ ਗੁਰਿੰਦਰਜੀਤ ਸਿੰਘ ਤੇ ਮਾਤਾ ਕੁਲਜੀਤ ਕੌਰ ਦੋਵੇਂ ਅਧਿਆਪਕ ਰਹਿ ਚੁਕੇ ਹਨ। ਪਿਤਾ ਗੁਰਿੰਦਰਜੀਤ ਸਿੰਘ ਨੇ ਦਸਿਆ ਕਿ ਨਿਊਜ਼ੀਲੈਂਡ ’ਚ ਹਰ ਸੰਸਦ ਮੈਂਬਰ ਆਪਣੇ ਖੇਤਰ ’ਚੋਂ ਇਕ ਯੂਥ ਸੰਸਦ ਮੈਂਬਰ ਵੀ ਚੁਣਦੇ ਹਨ, ਜੋ ਸੰਸਦ ਵਿਚ ਆਪਣੇ ਵਿਚਾਰ ਰਖਦੇ ਹਨ। ਇਸੇ ਕੜੀ ਵਿਚ ਪਾਪਾਕੁਰਾ ਖੇਤਰ ਦੀ ਮੌਜੂਦਾ ਸੰਸਦ ਮੈਂਬਰ ਯੂਡਿਤ ਕੌਲਨ ਨੇ ਅਨਮੋਲਜੀਤ ਕੌਰ ਨੂੰ ਆਪਣੇ ਪ੍ਰਤੀਨਿਧੀ ਵਜੋਂ ਚੁਣਿਆ ਹੈ, ਜਿਸ ਨੂੰ ਯੂਥ ਐਮ.ਪੀ. ਕਹਿੰਦੇ ਹਨ। ਅਨਮੋਲਜੀਤ ਕੌਰ ਪਹਿਲੀ ਮਾਰਚ 2019 ਤੋਂ 31 ਅਗਸਤ, 2019 ਤਕ ਇਹ ਅਹੁਦਾ ਸੰਭਾਲੇਗੀ। ਹੁਣ ਉਹ ਮੌਜੂਦਾ ਐਮ.ਪੀ. ਦੇ ਪ੍ਰਤੀਨਿਧੀ ਵਜੋਂ ਸੰਸਦ ਵਿਚ ਜੁਲਾਈ, 2019 ’ਚ ਹੋਣ ਵਾਲੇ ਸੈਸ਼ਨ ਵਿਚ ਸੰਬੋਧਨ ਕਰੇਗੀ। ਉਸ ਦੇ ਪਿਤਾ ਨੇ ਦਸਿਆ ਕਿ 17 ਸਾਲ ਦੀ ਉਮਰ ’ਚ ਉਹ ਯੂਨਾਈਟਿਡ ਨੇਸ਼ਨ ਲਈ ਹਾਈ ਸਕੂਲ ਦੀ ਅੰਬੈਸੇਡਰ ਵੀ ਰਹਿ ਚੁਕੀ ਹੈ।


