ਮੋਟਰਸਾਈਕਲ ਅਤੇ ਟਰਾਲੇ ਦੀ ਟੱਕਰ ਕਾਰਨ ਇਕ ਦੀ ਮੌਤ

ਮੂਨਕ – ਮੂਨਕ ਰੋਡ ਤੋਂ ਦੇਹਲਾ ਵਿਚਕਾਰ ਬੀਤੀ ਰਾਤ ਇਕ ਮੋਟਰਸਾਈਕਲ ਅਤੇ ਟਰਾਲੇ ਦੀ ਟਕਰ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ‘ਚ ਲੈ ਲਈ ਹਾਦਸਾ ਇੰਨਾ ਭਿਆਨਕ ਸੀ ਕਿ ਨੋਜਵਾਨ ਦੀ ਧੜ ਕਟ ਕੇ ਸਰੀਰ ਤੋਂ ਅਲਗ ਹੋ ਗਈ ਸੀ ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਉਰਫ ਕਾਲਾ ਪੁਤਰ ਗੁਰਜੰਟ ਸਿੰਘ ਵਾਸੀ ਪਿੰਡ ਦੇਹਲਾ ਸ਼ੀਹਾਂ ਉਮਰ 30 ਸਾਲ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਦੇਹਲਾ ਸ਼ੀਹਾਂ ਵਾਪਸ ਜਾ ਰਿਹਾ ਸੀ । ਟਰਾਲੇ ਅਤੇ ਮੋਟਰਸਾਈਕਲ ਦੀ ਟਕਰ ਹੋਣ ਕਾਰਨ ਬਲਵਿੰਦਰ ਸਿੰਘ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੂਨਕ ਦੀ ਪੁਲਿਸ ਟੀਮ ਘਟਨਾ ਸਥਾਨ ‘ਤੇ ਪਹੁੰਚ ਗਏ। ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈਣ ਤੋਂ ਬਾਅਦ ਪੋਸਟਮਾਰਟ ਦੇ ਲਈ ਮੂਨਕ ਦੇ ਸਿਵਲ ਹਸਪਤਾਲ ਭੇਜ ਦਿਤਾ ਅਤੇ ਪੁਲਸ ਨੇ ਟਰਾਲਾ ਚਾਲਕ ਦੇ ਖਿਆਫ ਮਾਮਲਾ ਦਰਜ ਕਰ ਦਿਤਾ।

VIA PUNJAB