- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਅਤੇ ਕੋਵਿੰਦ ਵੱਲੋਂ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀਆਂ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਹਿਲੀ ਸੰਸਾਰ ਜੰਗ ’ਚ ਹਿੱਸਾ ਲੈਣ ਵਾਲੇ ਭਾਰਤੀ ਫ਼ੌਜੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਭਾਰਤ ਵਿਸ਼ਵ ਸ਼ਾਂਤੀ ਦੀ ਵਚਨਬੱਧਤਾ ਦੁਹਰਾਊਂਦਾ ਹੈ ਤਾਂ ਜੋ ਜੰਗਾਂ ਨਾਲ ਮੌਤ ਅਤੇ ਤਬਾਹੀ ਦਾ ਮੰਜ਼ਰ ਫਿਰ ਪੈਦਾ ਨਾ ਹੋਵੇ। ਸ੍ਰੀ ਮੋਦੀ ਨੇ ਟਵੀਟ ’ਚ ਕਿਹਾ ਕਿ ਭਾਰਤ ਵਿਸ਼ਵ ’ਚ ਭਾਈਚਾਰਕ ਅਤੇ ਇਕਸੁਰਤਾ ਦਾ ਮਾਹੌਲ ਬਣਾਉਣ ਲਈ ਕੰਮ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਪਹਿਲੀ ਸੰਸਾਰ ਜੰਗ ’ਚ ਭਾਰਤ ਨੇ ਸਿੱਧਾ ਹਿੱਸਾ ਨਹੀਂ ਲਿਆ ਸੀ ਪਰ ਮੁਲਕ ਦੇ ਫ਼ੌਜੀਆਂ ਨੇ ਸ਼ਾਂਤੀ ਕਾਇਮੀ ਲਈ ਇਹ ਜੰਗ ਲੜੀ ਸੀ। ਉਨ੍ਹਾਂ ਫਰਾਂਸ ਦੇ ਨਿਓਵ-ਚੈਪਲ ਯਾਦਗਾਰ ਅਤੇ ਇਜ਼ਰਾਈਲ ਦੀ ਹਾਇਫਾ ਯਾਦਗਾਰ ’ਤੇ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀਆਂ ਦੇਣ ਦਾ ਮਾਣ ਹਾਸਲ ਹੋਣ ਦੀ ਗੱਲ ਵੀ ਆਖੀ।


