- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਤੇ ਅਮਿਤ ਸ਼ਾਹ ਵਿਰੁੱਧ ਸ਼ਿਕਾਇਤਾਂ ’ਤੇ 6 ਤੱਕ ਫ਼ੈਸਲਾ ਲਵੇ ਚੋਣ ਕਮਿਸ਼ਨ : ਸੁਪੀਰਮ ਕੋਰਟ
ਚੋਣ ਰੈਲੀਆਂ ਦੌਰਾਨ ਪੁਲਵਾਮਾ ਹਮਲੇ ਅਤੇ ਏਅਰ ਸਟ੍ਰਾਈ ਦੇ ਨਾਂਅ ’ਤੇ ਵੋਟਾਂ ਪਾਉਣ ਦੀ ਕੀਤੀ ਸੀ ਗੱਲ
ਨਵੀਂ ਦਿਲੀ – ਸੁਪਰੀਮ ਕੋਰਟ ਨੇ ਅਜ ਚੋਣ ਕਮਿਸ਼ਨ ਨੂੰ ਹਦਾਇਤ ਜਾਰੀ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਵਲੋਂ ਕਥਿਤ ਤੌਰ ਉਤੇ ਚੋਣ–ਜ਼ਾਬਤੇ ਦੀ ਉਲੰਘਣਾ ਕਰਨ ਸਬੰਧੀ ਕਾਂਗਰਸ ਦੀਆਂ 9 ਸ਼ਿਕਾਇਤਾਂ ਉਤੇ 6 ਮਈ ਤਕ ਫ਼ੈਸਲਾ ਲਵੇ। ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਦੀਪਕ ਗੁਪਤਾ ਤੇ ਜਸਟਿਸ ਸੰਜੀਵ ਖੰਨਾ ਦੇ ਬੈਂਚ ਨੂੰ ਚੋਣ ਕਮਿਸ਼ਨ ਨੇ ਸੂਚਿਤ ਕੀਤਾ ਸੀ। ਮੋਦੀ ਤੇ ਸ਼ਾਹ ਵਿਰੁਧ ਆਦਰਸ਼ ਚੋਣ–ਜ਼ਾਬਤੇ ਦੀ ਉਲੰਘਣਾ ਸਬੰਧੀ ਕਾਂਗਰਸ ਦੀਆਂ 11 ਵਿਚੋਂ 2 ਸ਼ਿਕਾਇਤਾਂ ਉਤੇ ਫ਼ੈਸਲਾ ਲਿਆ ਜਾ ਚੁਕਾ ਹੈ। ਅਸਮ ਦੇ ਸਿਲਚਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਸ਼ਮਿਤਾ ਦੇਵ ਵਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਦੋਵਾਂ ਵਿਰੁਧ ਚੋਣ ਕਮਿਸ਼ਨ ਵਿਚ 11 ਸ਼ਿਕਾਇਤਾਂ ਕੀਤੀਆਂ ਸਨ ਪਰ ਹਾਲੇ ਤਕ ਸਿਰਫ਼ ਦੋ ਉਤੇ ਹੀ ਫ਼ੈਸਲਾ ਹੋਇਆ ਹੈ। ਬੈਂਚ ਨੇ ਕਿਹਾ ਕਿ ਪਟੀਸ਼ਨਰਾਂ ਦੀਆਂ ਬਾਕੀ ਅਰਜ਼ੀਆਂ ਉਤੇ ਚੋਣ ਕਮਿਸ਼ਨ ਇਸ ਮਾਮਲੇ ’ਚ ਸੋਮਵਾਰ ਭਾਵ 6 ਮਈ ਨੂੰ ਸੁਣਵਾਈ ਹੋਣ ਤੋਂ ਪਹਿਲਾਂ ਫ਼ੈਸਲਾ ਲਵੇਗਾ। ਕਾਂਗਰਸ ਦਾ ਇਲਜ਼ਾਮ ਹੈ ਕਿ ਮੋਦੀ ਤੇ ਸ਼ਾਹ ਨੇ ਆਪਣੇ ਚੋਣ ਭਾਸ਼ਣਾਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਮੋਦੀ ਦੇ ਵਰਧਾ ਤੇ ਲਾਤੂਰ ਵਿਚ ਦਿਤੇ ਬਿਆਨਾਂ ਸਬੰਧੀ ਤਾਂ ਚੋਣ ਕਮਿਸ਼ਨ ਨੇ ਕਲੀਨ ਚਿਟ ਦੇ ਦਿਤੀ ਹੈ। ਇਨ੍ਹਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਮੰਨਿਆ ਗਿਆ। ਵਰਧਾ ਭਾਸ਼ਣ ਦੌਰਾਨ ਮੋਦੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਵਾਇਨਾਡ ਸੀਟ ਤੋਂ ਚੋਣ ਲੜਨ ਦੀ ਆਲੋਚਨਾ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਸੰਕੇਤ ਦਿਤਾ ਸੀ ਕਿ ਕੇਰਲ ਦੇ ਇਸ ਸੰਸਦੀ ਖੇਤਰ ਵਿਚ ਘਟ ਗਿਣਤੀ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ। ਦੂਜੇ ਪਾਸੇ ਲਾਤੂਰ ਵਿਚ ਪੀ.ਐਮ. ਮੋਦੀ ਨੇ ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੀ ਪਹਿਲਾ ਵੋਟ ਏਅਰ ਸਟ੍ਰਾਈਕ ਨੂੰ ਅੰਜਾਮ ਦੇਣ ਵਾਲੇ ਵੀਰਾਂ ਤੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਨਾਂਅ ਸਮਰਪਿਤ ਕਰਨ।


