- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਤੇ ਗਨੀ ਨੇ ਵਿਚਾਰੇ ਦੁਵੱਲੇ ਮਸਲੇ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਫ਼ਗਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਨਾਲ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਵਿਆਪਕ ਗੱਲਬਾਤ ਕੀਤੀ। ਗਨੀ ਇਥੇ ਅੱਜ ਸਵੇਰੇ ਆਪਣੀ ਇਕ ਦਿਨਾ ਯਾਤਰਾ ’ਤੇ ਆਏ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰਦੇ ਦੱਸਿਆ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਦਾ ਹੈਦਰਾਬਾਦ ਹਾਊਸ ਵਿੱਚ ਗਰਮਜੋਸ਼ੀ ਨਾਲ ਸਵਾਗਤ ਕੀਤਾ।’’ ਸਮਝਿਆ ਜਾਂਦਾ ਹੈ ਕਿ ਸ੍ਰੀ ਗਨੀ ਨੇ ਸ੍ਰੀ ਮੋਦੀ ਨੂੰ ਸੰਘਰਸ਼ ਪ੍ਰਭਾਵਿਤ ਅਫ਼ਗਾਨਿਸਤਾਨ ਵਿੱਚ ਸ਼ਾਂਤੀ ਪ੍ਰਕਿਰਿਆ ਦੀ ਸਥਿਤੀ ਸਬੰਧੀ ਜਾਣਕਾਰੀ ਦਿੱਤੀ। ਭਾਰਤ ਹਮੇਸ਼ਾ ਅਫ਼ਗਾਨਿਸਤਾਨ ਲੀਡਰਸ਼ਿਪ ਦੀ ਅਗਵਾਈ ਵਿੱਚ ਇਸ ਦੇਸ਼ ਵਿੱਚ ਸ਼ਾਂਤੀ ਦੀ ਸਥਾਪਨਾ ਦਾ ਚਾਹਵਾਨ ਰਿਹਾ ਹੈ।


