- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਤੇ ਮਨਮੋਹਨ ਸਿੰਘ ਨੇ ਬਾਦਲ ਪਰਿਵਾਰ ਦੇ ਸਮਾਗਮ ’ਚ ਹਾਜ਼ਰੀ ਭਰੀ
ਨਵੀਂ ਦਿੱਲੀ – ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਸਰਕਾਰੀ ਰਿਹਾਇਸ਼ ’ਤੇ ਬਾਦਲ ਪਰਿਵਾਰ ਵੱਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਸਮੇਤ ਕੇਂਦਰੀ ਵਿਤ ਮੰਤਰੀ ਅਰੁਣ ਜੇਤਲੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਰਬਾਣੀ ਦੇਸ਼ ਦੀਆਂ ਮਹਾਨ ਸੰਸਕ੍ਰਿਤਕ ਪ੍ਰੰਪਰਾਵਾਂ ਦਾ ਸਰਲ ਤੇ ਬਹੁਤ ਚੰਗੇ ਤਰੀਕੇ ਨਾਲ ਨਿਚੋੜ ਪੇਸ਼ ਕਰਦੀ ਹੈ ਤੇ ਇਕ-ਇੱਕ ਸ਼ਬਦ ਪ੍ਰੇਰਣਾਮਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬਰਲਿਨ ਦੀ ਕੰਧ ਟੁੱਟਣ ਬਾਰੇ ਕਿਸ ਨੇ ਸੋਚਿਆ ਸੀ, ਇਸੇ ਤਰ੍ਹਾਂ ਕਰਤਾਰਪੁਰ ਦਾ ਲਾਂਘਾ ਗੁਰੂ ਨਾਨਕ ਦੇ ਆਸ਼ੀਰਵਾਦ ਦੇ ਨਾਲ ਜਨ-ਜਨ ਨੂੰ ਜੋੜਨ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇਸ਼ ਦੀ ਭਾਈਚਾਰਕ ਅਖੰਡਤਾ ਦਾ ਸਮਰੱਥਵਾਨ ਸੰਦੇਸ਼ ਹੈ। ਇਸ ਮੌਕੇ ਦਿੱਲੀ ਕਮੇਟੀ ਦੇ ਅਹੁਦੇਦਾਰ, ਕੇਂਦਰੀ ਖੇਡ ਮੰਤਰੀ ਵਿਜੈ ਗੋਇਲ, ਬਿਕਰਮ ਸਿੰਘ ਮਜੀਠੀਆ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਵਾ ਦਰਜਨ ਕਮੇਟੀ ਮੈਂਬਰਾਂ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਸ਼ਾਮਲ ਸਨ।


