- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾ ਕੇ ‘ਭਿਆਨਕ ਗਲਤੀ’ ਕੀਤੀ: ਇਮਰਾਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਉਸ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਕੇ ‘ਭਿਆਨਕ ਗਲਤੀ’ ਕੀਤੀ ਹੈ। ਮੁਜ਼ੱਫਰਾਬਾਦ ’ਚ ਮਕਬੂਜ਼ਾ ਕਸ਼ਮੀਰ ਦੀ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਹੁਣ ਕਦਮ ਪਿਛਾਂਹ ਨਹੀਂ ਪੁੱਟ ਸਕਦਾ ਹੈ। ‘ਹਿੰਦੂ ਰਾਸ਼ਟਰਵਾਦ ਦਾ ਜਿੰਨ ਬੋਤਲ ਤੋਂ ਬਾਹਰ ਆ ਗਿਆ ਹੈ ਅਤੇ ਹੁਣ ਇਸ ਨੂੰ ਅੰਦਰ ਬੰਦ ਨਹੀਂ ਕੀਤਾ ਜਾ ਸਕਦਾ ਹੈ।’ ਉਨ੍ਹਾਂ ਦਾਅਵਾ ਕੀਤਾ ਕਿ ਹੁਣ ਅਜਿਹੇ ਹਾਲਾਤ ਬਣ ਗਏ ਹਨ ਕਿ ਕਸ਼ਮੀਰ ਨੂੰ ਆਜ਼ਾਦੀ ਮਿਲ ਕੇ ਰਹੇਗੀ। ਇਮਰਾਨ ਖ਼ਾਨ ਨੇ ਮੋਦੀ ਵੱਲੋਂ 7 ਤੋਂ 10 ਦਿਨਾਂ ’ਚ ਪਾਕਿਸਤਾਨ ’ਤੇ ਜਿੱਤ ਹਾਸਲ ਕਰਨ ਦੇ ਦਿੱਤੇ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੋਈ ਆਮ ਇਨਸਾਨ ਅਜਿਹੀ ਗੱਲ ਨਹੀਂ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਭਾਰਤ ਨੂੰ ਕਸ਼ਮੀਰ ਤੋਂ ਦੁਨੀਆਂ ਦਾ ਧਿਆਨ ਵੰਡਾਉਣ ਦਾ ਮੌਕਾ ਨਹੀਂ ਦੇਣਾ ਚਾਹੀਦਾ ਹੈ। ਉਨ੍ਹਾਂ ਆਰਐੱਸਐੱਸ ਦੀ ਵਿਚਾਰਧਾਰਾ ਨੂੰ ਨਾਜ਼ੀਆਂ ਨਾਲ ਜੋੜਿਆ। ਉਧਰ ਅੱਜ ਕਸ਼ਮੀਰੀ ਇਕਜੁੱਟਤਾ ਦਿਹਾੜਾ ਮੌਕੇ ਸਦਰ ਆਰਿਫ਼ ਅਲਵੀ ਨੇ ਕਿਹਾ ਕਿ ਭਾਰਤ ਨੇ ਜੰਮੂ ਤੇ ਕਸ਼ਮੀਰ ’ਚੋਂ ਧਾਰਾ 370 ਨੂੰ ਮਨਸੂਖ਼ ਕਰਕੇ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੇ ਮਤਿਆਂ ਦੀ ਸਿੱਧੀ ਉਲੰਘਣਾ ਕੀਤੀ ਹੈ।


