ਮੋਦੀ ਨੇ ਪ੍ਰਣਬ ਮੁਖਰਜੀ ਨੂੰ ਮਿਲ ਕੇ ਆਸ਼ੀਰਵਾਦ ਲਿਆ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਮੋਦੀ ਜੋ ਦੂਜੀ ਵਾਰ 30 ਮਈ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ, ਨੇ ਸ੍ਰੀ ਮੁਖਰਜੀ ਨੂੰ ਇੱਕ ਰਾਜਨੀਤੀਵਾਨ ਅਤੇ ਤਜਰਬੇਕਾਰ ਆਗੂ ਕਹਿ ਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਮੁਖਰਜੀ ਦੇ ਕੋਲ ਵਿਸ਼ਾਲ ਤਜਰਬਾ ਤੇ ਗਿਆਨ ਹੈ ਅਤੇ ਉਨ੍ਹਾਂ ਦਾ ਸਾਡੇ ਦੇਸ਼ ਨੂੰ ਵਡਮੁੱਲਾ ਯੋਗਦਾਨ ਹੈ।ਅੱਜ ਉਨ੍ਹਾਂ ਨੂੰ ਮਿਲ ਕੇ ਆਸ਼ੀਰਵਾਦ ਲਿਆ ਹੈ। ਇਹ ਜ਼ਿਕਰਯੋਗ ਹੈ ਕਿ ਸ੍ਰੀ ਮੁਖਰਜੀ ਨੂੰ ਮੋਦੀ ਸਰਕਾਰ ਦੀ ਸਿਫਾਰਸ਼ ਉੱਤੇ ਜਨਵਰੀ ਮਹੀਨੇ ਦੌਰਾਨ ਭਾਰਤ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।

VIA PUNJAB