ਮੋਦੀ ਪ੍ਰਧਾਨ ਮੰਤਰੀ ਅਹੁਦੇ ਦਾ ਸਨਮਾਨ ਬਰਕਰਾਰ ਰੱਖਣ : ਡਾ. ਮਨਮੋਹਨ ਸਿੰਘ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਵਰਤਾਰੇ ਰਾਹੀਂ ਉਦਾਹਰਨ ਸਥਾਪਿਤ ਕਰਨੀ ਚਾਹੀਦੀ ਹੈ, ਜੋ ਪ੍ਰਧਾਨ ਮੰਤਰੀ ਦੀ ਨੈਤਿਕਤਾ ਦੇ ਮੁਤਾਬਿਕ ਹੋਵੇ। ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੀ ਕਿਤਾਬ ਦੀ ਘੁੰਢ ਚੁਕਾਈ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੇ ਸਨਮਾਨ ਨੂੰ ਬਰਕਰਾਰ ਰਖਣ ਲਈ ਸੰਜਮ ਵਰਤਣ ਦੀ ਸਲਾਹ ਦਿੱਤੀ।

VIA PUNJAB