- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਵੱਲੋਂ ਮੋਨਾਕੋ ਦੇ ਸਮਰਾਟ ਨਾਲ ਗੱਲਬਾਤ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੋਨਾਕੋ ਦੇ ਸਮਰਾਟ ਪ੍ਰਿੰਸ ਐਲਬਰਟ ਦੋਇਮ ਨਾਲ ਮੁਲਾਕਾਤ ਕਰ ਕੇ ਵੱਖ-ਵੱਖ ਮਾਮਲਿਆਂ ਬਾਰੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਇਸ ਮੌਕੇ ਨਵਿਆਉਣਯੋਗ ਊਰਜਾ ਤੇ ਮੌਸਮੀ ਤਬਦੀਲੀ ਜਿਹੇ ਖੇਤਰਾਂ ਵਿਚ ਸਹਿਯੋਗ ਵਧਾਉਣ ’ਤੇ ਸਹਿਮਤੀ ਜਤਾਈ। ਪ੍ਰਿੰਸ ਐਲਬਰਟ ਸੋਮਵਾਰ ਨੂੰ ਭਾਰਤ ਦੇ ਸੱਤ ਦਿਨਾਂ ਦੌਰੇ ’ਤੇ ਪੁੱਜੇ ਹਨ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਭਾਰਤੀ ਪ੍ਰਧਾਨ ਮੰਤਰੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਭਾਰਤ ਤੇ ਮੋਨਾਕੋ ਵਿਚਾਲੇ ਕੂਟਨੀਕਤ ਰਾਬਤਾ 2007 ਵਿਚ ਬਣਿਆ ਸੀ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀ ਪ੍ਰਿੰਸ ਐਲਬਰਟ ਨਾਲ ਮੁਲਾਕਾਤ ਕੀਤੀ ਤੇ ਭਾਰਤ ਵਿਚ ਨਿਵੇਸ਼ ਦੀਆਂ ਸੰਭਾਵਨਾਵਾਂ, ਸੈਰ-ਸਪਾਟਾ ਤੇ ਮੈਰੀਨ ਖੇਤਰ ਵਿਚ ਸਹਿਯੋਗ ਬਾਰੇ ਗੱਲਬਾਤ ਕੀਤੀ। ਪ੍ਰਿੰਸ ਐਲਬਰਟ ਨੇ ਸੋਮਵਾਰ ਨੂੰ ਭਾਰਤ-ਮੋਨਾਕੋ ਵਪਾਰ ਫੋਰਮ ਵਿਚ ਵੀ ਸ਼ਿਰਕਤ ਕੀਤੀ। ਉਹ ਭਾਰਤ ਦੀਆਂ ਵੱਖ-ਵੱਖ ਥਾਵਾਂ ਦੇ ਦੌਰੇ ਤੋਂ ਬਾਅਦ 10 ਫਰਵਰੀ ਨੂੰ ਵਾਪਸ ਪਰਤਣਗੇ।


