- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਵੱਲੋਂ ਵਾਰਾਣਸੀ ਵਿੱਚ 2413 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
ਵਾਰਾਣਸੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਸੰਸਦੀ ਹਲਕੇ ਵਾਰਾਣਸੀ ਵਿੱਚ ਪਹਿਲੇ ਮਲਟੀ ਮਾਡਲ ਟਰਮੀਨਲ ਸਮੇਤ 2413 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਟਰਮੀਨਲ ਦੇ ਲਾਭ ਦੱਸਦਿਆਂ ਉਨ੍ਹਾਂ ਕਿਹਾ, ‘‘ ਇਕ ਜ਼ਮਾਨਾ ਸੀ, ਜਦੋਂ ਸਾਡੇ ਦੇਸ਼ ਦੀਆਂ ਨਦੀਆਂ ਵਿੱਚ ਵੱਡੇ ਵੱਡੇ ਜਹਾਜ਼ ਚੱਲਦੇ ਸਨ, ਪਰ ਆਜ਼ਾਦੀ ਦੇ ਬਾਅਦ ਇਸ ਵੱਲ ਧਿਆਨ ਦੇਣ ਦੀ ਥਾਂ ਇਸ ਨੂੰ ਅਣਗੌਲਿਆਂ ਕਰ ਦਿੱਤਾ ਗਿਆ। ’’ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ 100 ਤੋਂ ਵਧ ਕੌਮੀ ਜਲ ਮਾਰਗਾਂ ’ਤੇ ਕੰਮ ਕਰ ਰਹੀ ਹੈ। ਸ੍ਰੀ ਮੋਦੀ ਨੇ ਇਥੇ ਗੰਗਾ ਨਦੀ ’ਤੇ ਪਹਿਲੇ ਮਲਟੀ ਮਾਡਲ ਟਰਮੀਨਲ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ 34 ਕਿਲੋਮੀਟਰ ਲੰਬੀ ਵਾਰਾਣਸੀ ਰਿੰਗ ਰੋਡ ਅਤੇ ਬਾਬਤਪੁਤ ਵਾਰਾਣਸੀ ਸੜਕ ਦਾ ਵੀ ਉਦਘਾਟਨ ਕੀਤਾ। ਇਨ੍ਹਾਂ ਸੜਕਾਂ ’ਤੇ 1571 ਕਰੋੜ ਰੁਪਏ ਖਰਚ ਹੋਏ ਹਨ। ਉਨ੍ਹਾਂ ਵਾਰਾਣਸੀ ਵਿੱਚ 425.41 ਕਰੋੜ ਰੁਪਏ ਦੇ ਦੋ ਸੀਵਰੇਜ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਰਾਮਨਗਰ ਵਿੱਚ 72.91 ਕਰੋੜ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਕੇਂਦਰੀ ਟਰਾਂਸਪੋਰਟ ਅਤੇ ਜਹਾਜ਼ਰਾਨੀ ਮੰਤਰੀ ਨਿਤਿਨ ਗਡਕਰੀ ਅਤੇ ਭਾਜਪਾ ਦੇ ਸੂਬਾਈ ਪ੍ਰਧਾਨ ਮਹਿੰਦਰ ਨਾਥ ਪਾਂਡੇ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਬਿਲਾਸਪੁਰ ਵਿਚ ਕਾਂਗਰਸ ਪਾਰਟੀ, ਪ੍ਰਧਾਨ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਮਾਂ ਸੋਨੀਆ ’ਤੇ ਵਰ੍ਹਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਿਆਸਤ ਇਕ ਪਰਿਵਾਰ ਤੋਂ ਸ਼ੁਰੂ ਹੁੰਦੀ ਹੈ ਅਤੇ ਉਥੇ ਹੀ ਖ਼ਤਮ ਹੋ ਜਾਂਦੀ ਹੈ। ਛੱਤੀਸਗੜ੍ਹ ’ਚ 20 ਨਵੰਬਰ ਨੂੰ ਵੋਟਾਂ ਦੇ ਦੂਜੇ ਗੇੜ ਲਈ ਪ੍ਰਚਾਰ ਕਰਦਿਆਂ ਸ੍ਰੀ ਮੋਦੀ ਨੇ ਵਿਕਾਸ ਦੀ ਆਵਾਜ਼ ਬੁਲੰਦ ਕੀਤੀ ਅਤੇ ਕਿਹਾ ਕਿ ਕਾਂਗਰਸ ਦੇ ਸ਼ਾਸਨ ਦੌਰਾਨ ਵਿਕਾਸ ਦੀ ਰਫ਼ਤਾਰ ਭਾਜਪਾ ਦੇ ਸ਼ਾਸਨ ਨਾਲੋਂ ਬਹੁਤ ਧੀਮੀ ਰਹੀ। ਪ੍ਰਧਾਨ ਮੰਤਰੀ ਨੇ ਕਿਹਾ,‘‘ਮਾਂ ਅਤੇ ਪੁੱਤ ਦੀ ਜੋੜੀ ਜ਼ਮਾਨਤ ’ਤੇ ਬਾਹਰ ਹੈ। ਉਹ ਇਹ ਨਾ ਭੁੱਲਣ ਕੇ ਨੋਟਬੰਦੀ ਕਰਕੇ ਹੀ ਉਨ੍ਹਾਂ ਨੂੰ ਜ਼ਮਾਨਤ ਲੈਣੀ ਪਈ ਸੀ।’’ ਉਨ੍ਹਾਂ ਦਾਅਵਾ ਕੀਤਾ ਕਿ ਜਿਹੜਾ ਵਿਕਾਸ ਹੁਣ ਹੋਇਆ ਹੈ, ਉਹ ਰਾਹੁਲ ਗਾਂਧੀ ਦੀ ਅਗਵਾਈ ਹੇਠਲੀ ਪਾਰਟੀ ਦੇ ਸ਼ਾਸਨ ਦੌਰਾਨ 50 ਸਾਲਾਂ ’ਚ ਨਹੀਂ ਹੋਣਾ ਸੀ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ ਜਾਰੀ 36 ਨੁਕਾਤੀ ਚੋਣ ਮਨੋਰਥ ਪੱਤਰ ’ਚ ਰਾਹੁਲ ਗਾਂਧੀ ਨੂੰ 150 ਵਾਰ ‘ਸਰ’ ਆਖਿਆ ਗਿਆ ਹੈ।


