- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਸਰਕਾਰ ਨੇ ਦੇਸ਼ ਦੇ ਹਿੱਤ ਲਾਂਭੇ ਕੀਤੇ: ਕਾਂਗਰਸ
ਨਵੀਂ ਦਿੱਲੀ, ਵਿਰੋਧੀ ਧਿਰ ਕਾਂਗਰਸ ਨੇ ਸਾਲ 2015 ’ਚ ਹੋਏ ਰਾਫ਼ਾਲ ਸਮਝੌਤੇ ’ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਦੇਸ਼ ਦੇ ਹਿੱਤਾਂ ਨੂੰ ਅਣਗੌਲਿਆਂ ਕਰਕੇ ਸਿਰਫ਼ ਆਪਣੇ ਹਿੱਤਾਂ ਨੂੰ ਤਰਜੀਹ ਦਿੱਤੀ ਹੈ। ਕਾਂਗਰਸ ਦੀ ਤਰਜਮਾਨ ਪ੍ਰਿਯੰਕਾ ਚਤੁਰਵੇਦੀ ਨੇ ਇੱਕ ਬਿਆਨ ’ਚ ਕਿਹਾ, ‘ਰਾਫ਼ਾਲ ਇੱਕ ਘਪਲਾ ਸੀ ਤੇ ਕੇਂਦਰ ਸਰਕਾਰ ਵੀ ਇਸ ਘਪਲੇ ’ਚ ਸ਼ਾਮਲ ਸੀ। ਭਾਰਤੀ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਜਦਕਿ ਭਾਜਪਾ ਪੂੰਜੀਪਤੀਆਂ ਦੇ ਵਿਕਾਸ ’ਚ ਲੱਗੀ ਹੋਈ। ਮੋਦੀ ਸਰਕਾਰ ਨੇ ਭਾਰਤ ਹਿੱਤਾਂ ਦੀ ਰਾਖੀ ਕਰਨ ਦੀ ਥਾਂ ਆਪਣੇ ਨਿੱਜੀ ਹਿੱਤਾਂ ਦਾ ਖਿਆਲ ਰੱਖਿਆ ਹੈ।’ ਇਸੇ ਦੌਰਾਨ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੀ ਇੰਟਰਵਿਊ ’ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨੌਕਰੀਆਂ ਦੇ ਅੰਕੜੇ ਗਲਤ ਪੇਸ਼ ਕਰਕੇ ਨੌਜਵਾਨਾਂ ਨੂੰ ‘ਚੰਗੇ ਦਿਨਾਂ’ ਦੇ ਭਰਮ ਵਿੱਚ ਰਹਿਣ ਲਈ ਕਿਹਾ ਜਾ ਰਿਹਾ ਹੈ। ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਸ੍ਰੀ ਮੋਦੀ ਨੂੰ ਆਪਣੀ ਸਰਕਾਰ ਦੀਆਂ ਤਿੰਨ ਪ੍ਰਾਪਤੀਆਂ ਗਿਣਾਉਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਇਹ ਗਿਣਾਉਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਆਪਣੀ ਸਰਕਾਰ ਦੇ ਚਾਰ ਸਾਲ ਬਾਅਦ ਵੀ ਆਪਣੀਆਂ ਪ੍ਰਾਪਤੀਆਂ ਨਹੀਂ ਦੱਸ ਸਕੇ।


