- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਸਰਕਾਰ ਨੇ ਫੌਜੀਆਂ ਨੂੰ ਕਿਸਾਨਾਂ ਵਿਰੁਧ ਖੜਾ ਕੀਤਾ : ਰਾਹੁਲ ਗਾਂਧੀ
ਨਵੀਂ ਦਿੱਲੀ – ਖੇਤੀਬਾੜੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਿਲ ਹੋਣ ਦੀ ਮਨਜ਼ੂਰੀ ਮਿਲ ਗਈ ਹੈ ਪਰ ਕਿਸਾਨਾਂ ਦਾ ਇਕ ਧਿਰ ਇਸ ਗੱਲ ਤੇ ਅੜ ਗਿਆ ਹੈ ਕਿ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਨਾਲ ਸਰਹੱਦ ਤੇ ਆ ਕੇ ਗੱਲ ਕਰੇ| ਇਸ ਦਰਮਿਆਨ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ| ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦੇ ਤੀਜੇ ਦਿਨ ਦੀਆਂ ਤਸਵੀਰਾਂ ਟਵੀਟ ਕੀਤੀਆਂ| ਉਨ੍ਹਾਂ ਨੇ ਲਿਖਿਆ ਕਿ ਬਹੁਤ ਹੀ ਦੁਖਦ ਫੋਟੋ ਹੈ| ਸਾਡਾ ਨਾਅਰਾ ਤਾਂ ‘ਜੈ ਜਵਾਨ ਜੈ ਕਿਸਾਨ’ ਦਾ ਸੀ ਪਰ ਅੱਜ ਪ੍ਰਧਾਨ ਮੰਤਰੀ ਮੋਦੀ ਦੇ ਹੰਕਾਰ ਨੇ ਫੌਜੀਆਂ ਨੂੰ ਕਿਸਾਨਾਂ ਵਿਰੁੱਧ ਖੜ੍ਹਾ ਕਰ ਦਿੱਤਾ| ਇਹ ਬਹੁਤ ਖਤਰਨਾਕ ਹੈ|ਦੂਜੇ ਪਾਸੇ ਹੀ ਪ੍ਰਿਯੰਕਾ ਗਾਂਧੀ ਨੇ ਵੀ ਫੋਟੋਆਂ ਟਵੀਟ ਕਰ ਕੇ ਸਰਕਾਰ ਨੂੰ ਘੇਰਿਆ ਹੈ| ਪ੍ਰਿਯੰਕਾ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਭਾਜਪਾ ਸਰਕਾਰ ਦੇਸ਼ ਦੀ ਵਿਵਸਥਾ ਨੂੰ ਦੇਖੋ, ਜਦੋਂ ਭਾਜਪਾ ਦੇ ਖਰਬਪਤੀ ਦੋਸਤ ਦਿੱਲੀ ਆਉਂਦੇ ਹਨ ਤਾਂ ਉਨ੍ਹਾਂ ਲਈ ਲਾਲ ਕਾਲੀਨ ਵਿਛਾਈ ਜਾਂਦੀ ਹੈ| ਪਰ ਕਿਸਾਨਾਂ ਲਈ ਦਿੱਲੀ ਆਉਣ ਵਾਲੇ ਰਸਤੇ ਖੋਦੇ ਜਾ ਰਹੇ ਹਨ| ਦਿੱਲੀ ਕਿਸਾਨਾਂ ਵਿਰੁੱਧ ਕਾਨੂੰਨ ਬਣਾਵੇ ਉਹ ਠੀਕ ਪਰ ਸਰਕਾਰ ਨੂੰ ਆਪਣੀ ਗੱਲ ਸੁਣਾਉਣ ਕਿਸਾਨ ਦਿੱਲੀ ਆਉਣ ਤਾਂ ਉਹ ਗਲਤ?ਜਿਕਰਯੋਗ ਹੈ ਕਿ ਦਿੱਲੀ ਪੁਲੀਸ ਨੇ ਬੀਤੇ ਦਿਨੀਂ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਵਿੱਚ ਆਉਣ ਦੀ ਮਨਜ਼ੂਰੀ ਦੇ ਦਿੱਤੀ ਹੈ| ਪਰ ਉਹ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿੱਚ ਜਾਣ ਤੋਂ ਇਨਕਾਰ ਕਰ ਰਹੇ ਹਨ| ਕਿਸਾਨਾਂ ਨੂੰ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਸਬੰਧਿਤ ਮੈਦਾਨ ਵਿੱਚ ਪ੍ਰਦਰਸ਼ਨ ਜਾਰੀ ਰੱਖ ਸਕਦੇ ਹਨ|


