- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਸਰਕਾਰ ਮੰਦੀ ਤੇ ਆਪਣੀਆਂ ਅੱਖਾਂ ਕਦੋਂ ਖੋਲ੍ਹੇਗੀ : ਪ੍ਰਿਯੰਕਾ
ਨਵੀਂ ਦਿੱਲੀ – ਅਰਥ ਵਿਵਸਥਾ ਵਿੱਚ ਸੁਸਤੀ ਅਤੇ ਵਾਹਨਾਂ ਦੀ ਵਿਕਰੀ ਵਿੱਚ ਗਿਰਾਵਟ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਨਰਿੰਦਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ| ਪ੍ਰਿਯੰਕਾ ਨੇ ਸਵਾਲ ਕੀਤਾ ਕਿ ਆਖਰ ਸਰਕਾਰ ਮੰਦੀ ਤੇ ਆਪਣੀਆਂ ਅੱਖਾਂ ਕਦੋਂ ਖੋਲ੍ਹੇਗੀ| ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,”ਅਰਥ ਵਿਵਸਥਾ ਮੰਦੀ ਦੀ ਡੂੰਘੀ ਖੱਡ ਵਿੱਚ ਡਿੱਗਦੀ ਹੀ ਜਾ ਰਹੀ ਹੈ| ਲੱਖਾਂ ਹਿੰਦੁਸਤਾਨੀਆਂ ਦੀ ਰੋਜ਼ੀ-ਰੋਟੀ ਤੇ ਤਲਵਾਰ ਲਟਕ ਰਹੀ ਹੈ|” ਪ੍ਰਿਯੰਕਾ ਨੇ ਕਿਹਾ,”ਆਟੋ ਸੈਕਟਰ ਅਤੇ ਟਰੱਕ ਸੈਕਟਰ ਵਿੱਚ ਗਿਰਾਵਟ ‘ਪ੍ਰੋਡਕਸ਼-ਟਰਾਂਸਪੋਟਰੇਸ਼ਨ’ ਵਿੱਚ ਨਕਾਰਾਤਮਕ ਵਿਕਾਸ ਅਤੇ ਬਾਜ਼ਾਰ ਦੇ ਟੁੱਟਦੇ ਭਰੋਸੇ ਦੀ ਨਿਸ਼ਾਨੀ ਹੈ|” ਉਨ੍ਹਾਂ ਨੇ ਸਵਾਲ ਕੀਤਾ,”ਸਰਕਾਰ ਕਦੋਂ ਆਪਣੀਆਂ ਅੱਖਾਂ ਖੋਲ੍ਹੇਗੀ?”ਜਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 100 ਦਿਨ ਪੂਰੇ ਹੋਣ ਤੇ ਸਰਕਾਰ ਦੇ ਆਰਥਿਕ ਪ੍ਰਦਰਸ਼ਨ ਨੂੰ ਲੈ ਕੇ ਨਿਸ਼ਾਨਾ ਸਾਧਿਆ ਸੀ| ਰਾਹੁਲ ਨੇ ਪਹਿਲਾਂ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 100 ਦਿਨ ਪੂਰੇ ਹੋਣ ਤੇ ਵਧਾਈ ਦਿੱਤੀ ਅਤੇ ਫਿਰ ਦੇਸ਼ ਦੇ ਸਾਹਮਣੇ ਖੜ੍ਹੀ ਆਰਥਿਕ ਮੰਦੀ ਨੂੰ ਲੈ ਕੇ ਮੋਦੀ ਤੇ ਨਿਸ਼ਾਨਾ ਸਾਧਿਆ|


