- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੰਤਰੀ ਮੰਡਲ ਨੇ ਕੁਲਦੀਪ ਨਈਅਰ ਦੀ ਯਾਦ ਵਿੱਚ ਇਕ ਮਿੰਟ ਦਾ ਮੌਨ ਧਾਰਿਆ
ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਨਾਮਵਰ ਪੱਤਰਕਾਰ ਤੇ ਉੱਘੇ ਲੇਖਕ ਕੁਲਦੀਪ ਨਈਅਰ ਦੇ ਸਤਿਕਾਰ ਵਿੱਚ ਇਕ ਮਿੰਟ ਦਾ ਮੌਨ ਧਾਰਿਆ ਜਿਨਾਂ ਦਾ ਦਿੱਲੀ ਵਿਖੇ ਦੇਹਾਂਤ ਹੋ ਗਿਆ। ਉਹ 95 ਵਰਿਆਂ ਦੇ ਸਨ। ਮੰਤਰੀ ਮੰਡਲ ਨੇ ਸ੍ਰੀ ਕੁਲਦੀਪ ਨਈਅਰ ਨੂੰ ਇਕ ਬਹੁ-ਪੱਖੀ ਸ਼ਖਸੀਅਤ ਕਰਾਰ ਦਿੱਤਾ ਜਿਨਾਂ ਨੇ ਇਕ ਕੂਟਨੀਤਿਕ ਅਤੇ ਸੰਸਦ ਮੈਂਬਰ ਦੇ ਤੌਰ ‘ਤੇ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ।ਮੰਤਰੀ ਮੰਡਲ ਨੇ ਕਿਹਾ ਕਿ ਇਕ ਵਧੀਆ ਇਨਸਾਨ ਹੋਣ ਤੋਂ ਇਲਾਵਾ ਉਹ ਇਕ ਵਿਦਵਾਨ ਲੇਖਕ ਸਨ ਜਿਨਾਂ ਨੇ ਮੋਹਰੀ ਅਖ਼ਬਾਰਾਂ ਤੇ ਰਸਾਲਿਆਂ ਵਿੱਚ ਆਪਣੇ ਕਾਲਮਾਂ ਰਾਹੀਂ ਸਿਆਸਤ ਤੇ ਚਲੰਤ ਮਾਮਲਿਆਂ ‘ਤੇ ਵਿਚਾਰਾਂ ਦਾ ਪ੍ਰਗਟਾਵਾ ਕਰਨ ਦੇ ਨਾਲ-ਨਾਲ ਭਾਰਤੀ ਅਤੇ ਕੌਮਾਂਤਰੀ ਮੁੱਦਿਆਂ ‘ਤੇ ਵੱਖ-ਵੱਖ ਲੇਖਾਂ ਨੂੰ ਕਲਮਬੱਧ ਕੀਤਾ। ਪੰਜਾਬ ਦਾ ਸਪੂਤ ਹੋਣ ਦੇ ਨਾਤੇ ਉਨਾਂ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕਰਦਿਆਂ ਮੰਤਰੀ ਮੰਡਲ ਨੇ ਕਿਹਾ ਕਿ ਸ੍ਰੀ ਨਈਅਰ ਵੱਲੋਂ ਭਾਰਤ-ਪਾਕਿ ਰਿਸ਼ਤਿਆਂ ਨੂੰ ਬਿਹਤਰ ਬਣਾਉਣ ਅਤੇ ਦੋਵਾਂ ਮੁਲਕਾਂ ਦੇ ਲੋਕਾਂ ਦਰਮਿਆਨ ਆਪਸੀ ਮੋਹ-ਪਿਆਰ, ਅਮਨ-ਸ਼ਾਂਤੀ, ਏਕਤਾ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਕੀਤੇ ਗਏ ਨਿੱਗਰ ਉਪਰਾਲਿਆਂ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ। ਮੰਤਰੀ ਮੰਡਲ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ ਹੈ।


