- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੰਤਰੀ ਮੰਡਲ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾ ਕੇ 72 ਸਾਲ ਤੱਕ ਕਰਨ ਦੀ ਪ੍ਰਵਾਨਗੀ
ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਵੱਲੋਂ ਸੋਮਵਾਰ ਨੂੰ ਪੰਜਾਬ ਸਟੇਟ ਕਮਿਸ਼ਨ ਫਾਰ ਸ਼ਡਿੳੂਲ ਕਾਸਟਸ ਐਕਟ, 2004 ਵਿੱਚ ਸੋਧ ਕਰਦਿਆਂ ਚੇਅਰਮੈਨ ਦੀ ਉਮਰ ਹੱਦ 70 ਤੋਂ ਵਧਾ ਕੇ 72 ਸਾਲ ਕਰਨ ਦੀ ਪ੍ਰਵਾਨਗੀ ਦਿੱਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਸਟੇਟ ਕਮਿਸ਼ਨ ਫਾਰ ਸ਼ਡਿੳਲ ਕਾਸਟਸ ਐਕਟ, 2004 ਦੀ ਧਾਰਾ 4 (1) ਵਿੱਚ ਸੋਧ ਲਈ ਇਕ ਆਰਡੀਨੈਂਸ ਲਿਆਂਦਾ ਜਾਵੇਗਾ।ਇਸ ਵੇਲੇ ਚੇਅਰਪਰਸਨ ਦੇ ਸੇਵਾਕਾਲ ਦੀ ਮਿਆਦ ਛੇ ਸਾਲ ਜਾਂ 70 ਸਾਲ ਉਮਰ ਹੈ, ਜਿਨ੍ਹਾਂ ਵਿੱਚੋਂ ਜੋ ਵੀ ਪਹਿਲਾਂ ਆਵੇ।ਮੰਤਰੀ ਮੰਡਲ ਵੱਲੋਂ ਕੀਤਾ ਇਹ ਫੈਸਲਾ ਅਹੁਦੇ ਲਈ ਵਧੇਰੇ ਤਜ਼ਰੇਬਕਾਰ ਵਿਅਕਤੀ ਲਗਾਉਣ ਵਿੱਚ ਸਹਾਇਤਾ ਕਰੇਗਾ ਅਤੇ ਸੂਬੇ ਵਿੱਚ ਐਸ.ਸੀ. ਭਾਈਚਾਰੇ ਦੇ ਹਿੱਤਾਂ ਦੀ ਰਾਖੀ ਅਤੇ ਸੁਰੱਖਿਆ ਲਈ ਬਣੇ ਕਾਨੂੰਨਾਂ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਵਿੱਚ ਅਹਿਮ ਯੋਗਦਾਨ ਪਾਵੇਗਾ।ਅਨੁਸੂਚਿਤ ਜਾਤੀਆਂ ਲਈ ਪੰਜਾਬ ਰਾਜ ਕਮਿਸ਼ਨ ਦਾ ਗਠਨ ‘ਦਾ ਪੰਜਾਬ ਸਟੇਟ ਕਮਿਸ਼ਨਰ ਸ਼ਡਿੳੂਲ ਕਾਸਟਸ ਕਮਿਸ਼ਨ ਐਕਟ, 2004’ ਤਹਿਤ ਕੀਤਾ ਗਿਆ ਸੀ। ਕਮਿਸ਼ਨ ਦੇ ਚੇਅਰਪਰਸਨ ਦੀ ਨਿਯੁਕਤੀ ਦੇ ਸਬੰਧ ਵਿੱਚ 2004 ਦੇ ਕਾਨੂੰਨ ਦੀ ਧਾਰਾ 3 (2) (ਏ) ਅਨੁਸਾਰ ਸਰਕਾਰ ਵੱਲੋਂ ਚੇਅਰਪਰਸਨ ਦੀ ਨਿਯੁਕਤੀ, ਅਨੁਸੂਚਿਤ ਜਾਤੀਆਂ ਨਾਲ ਸਬੰਧਤ ਉੱਘੀ ਸਖਸ਼ੀਅਤ ਜਾਂ ਫੇਰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸੂਬਾ ਸਰਕਾਰ ਦਾ ਸੇਵਾ ਮੁਕਤ ਅਧਿਕਾਰੀ ਜੋ ਘੱਟੋ-ਘੱਟ ਪ੍ਰਮੁੱਖ ਸਕੱਤਰ ਦੇ ਅਹੁਦੇ ’ਤੇ ਰਿਹਾ ਹੋਵੇ, ਵਿੱਚੋਂ ਕੀਤੀ ਜਾਂਦੀ ਹੈ।


