- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੰਤਰੀ ਮੰਡਲ ਵੱਲੋਂ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਹੋਰ ਮਾਮਲਿਆਂ ਨੂੰ ਘੋਖਣ ਲਈ ਤਿੰਨ ਮੈਂਬਰੀ ਕਮੇਟੀ ਕਾਇਮ
ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।ਇਹ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਅਧਾਰਿਤ ਹੈ।ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ ਕਮੇਟੀ ਨੂੰ ਇਸ ਮਾਮਲੇ ਸਮੇਤ ਇਨਾਂ ਸੰਸਥਾਵਾਂ ਜੋ ਪਿਛਲੇ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਹੋਂਦ ਵਿੱਚ ਆਈਆਂ ਹਨ, ਨਾਲ ਜੁੜੇ ਹੋਰ ਮਸਲਿਆਂ ਦੀ ਘੋਖ ਕਰਨ ਦੀ ਹਦਾਇਤ ਕੀਤੀ ਗਈ।ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ੍ਰੀ ਚੰਨੀ ਨੇ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਅਤੇ ਨੌਕਰੀਆਂ ਲਈ ਰਾਖਵਾਂਕਰਨ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਮੇਟੀ ਨੂੰ ਇਸ ਸਬੰਧ ਵਿੱਚ ਇਨਾਂ ਸੰਸਥਾਵਾਂ ਦੇ ਸੁਝਾਅ ਅਤੇ ਵਿਚਾਰ ਹਾਸਲ ਕਰਨ ਲਈ ਆਖਿਆ।


